ਬੁਢਲਾਡਾ 21 ਨਵੰਬਰ (ਸਾਰਾ ਯਹਾ /ਅਮਨ ਮਹਿਤਾ): ਪਿਛਲੇ ਲੰਬੇ ਸਮੇਂ ਤੋਂ ਦੇਸ਼ ਭਰ ਵਿਚ ਕੋਰੋਨਾ ਨੇ ਆਪਣੇ ਪੂਰੇ ਪੈਰ ਪਸਾਰ ਲਏ ਸਨ ਪਰ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਘਟ ਰਿਹਾ ਸੀ ਤੋ ਬਾਅਦ ਹੁਣ ਫਿਰ ਤੋਂ ਕੋਰੋਨਾ ਤੇਜ਼ੀ ਨਾਲ ਫੈਲਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਜਿੱਥੇ ਜ਼ਿਲ੍ਹੇ ਅੰਦਰ ਕਰੋਨਾ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਉਥੇ ਕੋਰੋਨਾ ਕਾਰਨ ਸ਼ਹਿਰ ਅੰਦਰ ਇਕ ਹੋਰ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਦੇ ਵਸਨੀਕ ਮਦਨ ਲਾਲ(78) ਜੋ ਕਿ ਪਿਛਲੇ ਕਈ ਦਿਨਾਂ ਤੋਂ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਾਖਲ ਸੀ ਦੀ ਕੋਰੋਨਾ ਰਿਪੋਰਟ ਪੌਜਟਿਵ ਆਉਣ ਤੋਂ ਬਾਅਦ ਮੋਤ ਹੋ ਗਈ। ਇਸ ਸਬੰਧੀ ਡੀ ਐੱਸ ਪੀ ਬੁਢਲਾਡਾ ਬਲਜਿੰਦਰ ਸਿੰਘ ਪੰਨੂੰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੂੰਹ ਤੇ ਮਾਸਕ ਲਗਾ ਕੇ ਰੱਖਣ। ਸ਼ਹਿਰ ਅੰਦਰ ਲਗਾਤਾਰ ਹੋਈ ਤੀਸਰੀ ਮੌਤ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।