ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲਿਆਂ ਲਈ ਐਸਜੀਪੀਸੀ ਵੱਲੋਂ ਵੱਡਾ ਐਲਾਨ, ਕਿਸਾਨ ਅੰਦੋਲਨ ਦੀ ਪੂਰੀ ਹਮਾਇਤ

0
61

ਅੰਮ੍ਰਿਤਸਰ: 4,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ।

ਐਸਜੀਪੀਸੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਫੈਸਲੇ ਲੈਂਦਿਆਂ ਕਿਸਾਨੀ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਗਈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਾਖਾਨੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

Jalandhar Village Nauli Making Pinniyan For Farmers | ਧਰਨੇ 'ਤੇ ਬੈਠੇ ਕਿਸਾਨਾਂ  ਲਈ ਬਣ ਰਹੀਆਂ ਪਿੰਨੀਆਂ

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਇਤਿਹਾਸਕ ਗੁਰਦੁਆਰਿਆਂ ਵਿਚ 7 ਦਸੰਬਰ ਨੂੰ ਅਰਦਾਸ ਸਮਾਗਮ ਕੀਤੇ ਜਾਣਗੇ। ਇਹ ਸਮਾਗਮ ਸਵੇਰੇ 8:00 ਤੋਂ 9:00 ਵਜੇ ਤੱਕ ਹੋਣਗੇ, ਜਿਨ੍ਹਾਂ ਵਿਚ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਹਰ ਗੁਰੂ ਘਰ ਵਿਚ ਇਸ ਦਿਨ ਕਿਸਾਨਾਂ ਲਈ ਅਰਦਾਸ ਕੀਤੀ ਜਾਵੇ।

ਉਨ੍ਹਾਂ ਭਾਰਤ ਸਰਕਾਰ ਦੀ ਕਰੜੀ ਨਿੰਦਾ ਅਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੰਗਨਾ ਰਾਨੌਤ ਵੱਲੋਂ ਬਜ਼ੁਰਗ ਮਾਤਾਵਾਂ ਖਿਲਾਫ਼ ਕੀਤੀ ਟਿੱਪਣੀ ਦੀ ਵੀ ਨਿੰਦਾ ਕੀਤੀ ਗਈ।

LEAVE A REPLY

Please enter your comment!
Please enter your name here