ਭਾਰਤ ਬੰਦ ਇਸ ਤਰ੍ਹਾਂ ਰਿਹਾ ਸਫ਼ਲ, ਕਿਸਾਨ ਜਥੇਬੰਦੀਆਂ ਨੇ ਦੱਸੀ ਅਸਲੀਅਤ

0
33

ਚੰਡੀਗੜ੍ਹ 8,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਦੇਸ਼-ਭਰ ਦੀਆਂ 472 ਕਿਸਾਨ-ਜਥੇਬੰਦੀਆਂ ਵੱਲੋਂ ਦਿੱਤੇ ਭਾਰਤ-ਬੰਦ ਦੇ ਸੱਦੇ ਨੂੰ ਪੰਜਾਬ ‘ਚ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਭਰ ‘ਚ 30 ਕਿਸਾਨ-ਜਥੇਬੰਦੀਆਂ ਵੱਲੋਂ ਆਵਾਜਾਈ ਠੱਪ ਕੀਤੀ ਗਈ ਅਤੇ ਬਜ਼ਾਰ ਵੀ ਬੰਦ ਰਹੇ। ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਉਂਦਿਆਂ ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਸਮੇਤ ਸਾਰੇ ਵਰਗਾਂ ਵੱਲੋਂ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਗਿਆ।

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 3 ਖੇਤੀ-ਕਾਨੂੰਨਾਂ, ਬਿਜ਼ਲੀ ਸੋਧ-ਬਿਲ-2020 ਅਤੇ ਪਰਾਲੀ ਸਬੰਧੀ ਆਰਡੀਨੈਂਸ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਹੱਲ ਕਰਵਾਉਣ ਲਈ ਦਿੱਲੀ ‘ਚ ਚੱਲ ਰਹੇ ਦੇਸ਼-ਪੱਧਰੀ ਕਿਸਾਨ-ਮੋਰਚੇ ਕੇਂਦਰ-ਸਰਕਾਰ ਦਾ ਗਰੂਰ ਤੋੜਨ ‘ਚ ਕਾਮਯਾਬ ਹੋਏ ਹਨ।

ਭਾਰਤ ਬੰਦ ਦੌਰਾਨ ਪੰਜਾਬ ‘ਚ ਵੀ ਹਰ ਵਰਗ ਦੇ ਲੋਕਾਂ ਨੇ ਭਰਵਾਂ ਸਹਿਯੋਗ ਦਿੱਤਾ ਹੈ, ਜਿਸ ਲਈ ਸਮੂਹ ਕਿਸਾਨ-ਜਥੇਬੰਦੀਆਂ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ।

LEAVE A REPLY

Please enter your comment!
Please enter your name here