ਹੁਣ 13 ਦੀ ਬਜਾਏ 14 ਦਸੰਬਰ ਨੂੰ ਹੋਵੇਗਾ ਆਨ-ਲਾਈਨ ਕੁਇਜ਼ ਮੁਕਾਬਲਾ :ਤਹਿਸੀਲਦਾਰ ਚੋਣਾਂ

0
27

ਮਾਨਸਾ, 11 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਵਿਧਾਨ, ਲੋਕਤੰਤਰ ਅਤੇ ਅਸੀਂ ਵਿਸ਼ੇ ’ਤੇ ਹੋਣ ਵਾਲੇ ਆਨ-ਲਾਈਨ ਕੁਇਜ਼ ਮੁਕਾਬਲੇ ਭਾਗ-2 ਹੁਣ 14 ਦਸੰਬਰ 2020 ਸ਼ਾਮ 4.30 ਵਜੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਇਸ ਕੁਇਜ਼ ਵਿੱਚ ਕੁਝ ਹੋਰ ਬਦਲਾਅ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਆਨ-ਲਾਈਨ ਕੁਇਜ਼ ਮੁਕਾਬਲੇ ਵਿੱਚ ਹੁਣ ਈ.ਐਲ.ਸੀ. (ਚੋਣ ਸਾਖ਼ਰਤਾ ਕਲੱਬ) ਮੈਂਬਰਜ਼ (ਸਕੂਲ) ਦੇ ਨਾਲ-ਨਾਲ ਬਾਕੀ ਸਾਰੇ ਵਿਦਿਆਰਥੀ ਵੀ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਫੇਸਬੁੱਕ ਅਤੇ ਟਵਿਟਰ ’ਤੇ ਕੁਇਜ਼ ਦਾ Çਲੰਕ ਸ਼ਾਮ 4.20 ਵਜੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾ ਕਰਵਾਉਣਾ ਲਾਜ਼ਮੀ ਹੈ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਜਮ੍ਹਾ ਨਹੀਂ ਕੀਤਾ ਜਾਵੇਗਾ।  ਸ਼੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿੱਚ ਜੇਤੂਆਂ ਨੂੰ ਨਗਦ ਇਨਾਮ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਤੂਆਂ ਲਈ ਪਹਿਲਾ ਇਨਾਮ 1500/- ਰੁਪਏ, ਦੂਜਾ ਇਨਾਮ 1300/- ਅਤੇ ਤੀਜਾ ਇਨਾਮ 1000/- ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।I/116390/2020

LEAVE A REPLY

Please enter your comment!
Please enter your name here