ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਲਬੀਰ ਸਿੰਘ ਸਿੱਧੂ ਸਨਮਾਨਿਤ

0
8

ਚੰਡੀਗੜ, 11 ਦਸੰਬਰ(ਸਾਰਾ ਯਹਾ / ਮੁੱਖ ਸੰਪਾਦਕ) :ਅੱਜ ਇੱਥੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਦਿੱਤਾ ਗਿਆ। ਇਹ ਸਨਮਾਨ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੀ.ਐਸ.ਆਈ.ਡੀ.ਸੀ.(ਪੰਜਾਬ ਸਟੇਟ ਇੰਨ ਡਵੈਲਪਮੈਂਟ ਕਾਰਪੋਰੇਸ਼ਨ) ਕਿ੍ਰਸ਼ਨ ਕੁਮਾਰ ਬਾਵਾ ਨੇ ਕੀਤੀ।ਇਸ ਮੌਕੇ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਤੇ ਅਮਨਦੀਪ ਬਾਵਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਸ੍ਰੀ ਬਾਵਾ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਖਿਲਾਫ ਜੋ ਲੜਾਈ ਲੜੀ ਹੈ ਅਤੇ ਲੜ ਰਹੇ ਹਨ, ਇਸ ਲਈ ਉਹ ਵਧਾਈ ਦੇ ਪਾਤਰ ਹਨ। ਉਹਨਾਂ ਕਿਹਾ ਕਿ ਸਮੁੱਚੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਵੀ ਸਰਾਹਨਾ ਯੋਗ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੁੱਚੇ ਪੰਜਾਬ ਦੇ ਵਾਸੀਆਂ ਨੇ ਕਰੋਨਾ ਨੂੰ ਮਾਤ ਪਾਉਣ ਲਈ ਲੜਾਈ ਲੜੀ ਹੈ।ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਝ ਤਾਂ ਹੀ ਸੰਭਵ ਹੋ ਸਕਿਆ ਹੈ ਜਦੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਲਈ ਅੱਗੇ ਹੋ ਕੇ ਖੁਦ ਲੜਾਈ ਲੜੀ ਹੈ ਅਤੇ ਪ੍ਰਭਾਵਤ ਲੋਕਾਂ ਨੂੰ ਹੌਂਸਲਾ ਵੀ ਦਿੰਦੇ ਰਹੇ। ਉਹਨਾਂ ਕਿਹਾ ਕਿ ਮੈਂ ਪੰਜਾਬੀਆਂ ਦੇ ਪੂਰਨ ਸਹਿਯੋਗ ਲਈ ਵੀ ਉਹਨਾਂ ਦਾ ਧੰਨਵਾਦ ਕਰਦਾ ਹਾਂ।

LEAVE A REPLY

Please enter your comment!
Please enter your name here