ਮਾਨਸਾ, 15 ਦਸੰਬਰ:
ਕੋਵਿਡ—19 ਦੇ ਸਬੰਧ ਵਿਚ ਪਹਿਲਾਂ ਤੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿਚ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮਹਿੰਦਰ ਪਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਜਾਰੀ ਰਹੇਗਾ ਅਤੇ ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ ਅਤੇ ਰਿਜ਼ੋਰਟ ਰਾਤ 09:30 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨਡੋਰ ਫੰਕਸ਼ਨਾਂ ਵਿਚ 100 ਅਤੇ ਆਊਟਡੋਰ ਫੰਕਸ਼ਨਾਂ ਵਿਚ 250 ਵਿਅਕਤੀਆਂ ਦੇ ਇਕੱਠ ਦੀ ਆਗਿਆ ਹੈ।
ਇਹ ਹੁਕਮ 31 ਦਸੰਬਰ, 2020 ਤੱਕ ਲਾਗੂ ਰਹੇਗਾ।