ਵਿਧਾਇਕ ਮਾਨਸ਼ਾਹੀਆ ਵੱਲੋਂ 85 ਲੱਖ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

0
87

ਮਾਨਸਾ, 16 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : 33 ਫੁੱਟ ਰੋਡ ’ਤੇ ਖੜੇ ਸੀਵਰੇਜ਼ ਦੇ ਪਾਣੀ ਦੀ ਸੁਚੱਜੇ ਪ੍ਰਬੰਧ ਕਰਨ ਲਈ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਅੱਜ ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਇਸ ਕੰਮ ਦਾ ਟੱਕ ਲਗਾ ਕੇ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 85 ਲੱਖ ਦੀ ਲਾਗਤ ਨਾਲ ਹੋਣ ਵਾਲੇ ਇਸ ਕੰਮ ਨਾਲ ਇਲਾਕਾ ਵਾਸੀਆਂ ਨੂੰ ਸੀਵਰੇਜ਼ ਦੇ ਓਵਰਫਲੋਅ ਅਤੇ ਰੁਕਾਵਟ ਤੋਂ ਨਿਜ਼ਾਤ ਦਿਵਾਈ ਜਾਵੇਗੀ।   ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਸੀਵਰੇਜ ਦੇ ਇਸ ਕੰਮ ਦੀ ਲੰਬਾਈ ਕਰੀਬ 626 ਮੀਟਰ ਹੈ ਜਿਸ ਨੂੰ ਮੁਕੰਮਲ ਕਰਨ ’ਤੇ ਤਕਰੀਬਨ 85 ਲੱਖ ਰੁਪਏ ਦਾ ਖ਼ਰਚ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਦੇ ਮੁਕੰਮਲ ਹੋਣ ਨਾਲ ਤਿੰਨ ਵਾਰਡਾਂ 6, 7 ਅਤੇ 9 ਦੇ ਵਸਨੀਕਾਂ ਨੂੰ ਇਸ ਦਾ ਫਾਇਦਾ ਮਿਲੇਗਾ ਅਤੇ ਮਾਹਿਰਾਂ ਮੁਤਾਬਿਕ ਇਹ ਕੰਮ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਹੋ ਜਾਵੇਗਾ। ਹਲਕਾ ਵਿਧਾਇਕ ਨੇ ਦੱਸਿਆ ਕਿ ਤਕਰੀਬਨ 15 ਤੋਂ 20 ਹਜ਼ਾਰ ਲੋਕਾਂ ਨੂੰ ਇਸ ਸੀਵਰੇਜ ਦਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਮਾਨਸਾ ਨੂੰ ਰੇਲਵੇ ਲਾਈਨ ਤੋਂ ਪਾਰ ਅਤੇ ਰੇਲਵੇ ਲਾਈਨ ਤੋਂ ਇਸ ਪਾਸੇ 2 ਹਿੱਸਿਆਂ ਵਿੱਚ ਵੰਡ ਦਿੱਤਾ ਜਾਵੇ ਤਾਂ ਇਸ ਇਲਾਕੇ ਵਿੱਚ ਕਾਫ਼ੀ ਵੱਡਾ ਹਿੱਸਾ ਲੋਕਾਂ ਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੀਵਰੇਜ਼ ਦੀ ਇਸ ਸਮੱਸਿਆ ਦਾ ਕੋਈ ਹੱਲ ਕੀਤਾ ਜਾਵੇ ਤਾਂ ਜੋ ਇੱਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਵਾ ਪਾਵੇ। ਉਨ੍ਹਾਂ ਦੱਸਿਆ ਕਿ ਤਿੰਨ ਮਹੀਨਿਆਂ ਦੇ ਅੰਦਰ ਇਸ ਸਮੱਸਿਆ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਇਆ ਜਾਵੇਗਾ।  ਇਸ ਮੌਕੇ ਐਕਸੀਅਨ ਸੀਵਰੇਜ਼ ਬੋਰਡ ਸ਼੍ਰੀ ਐਸ.ਐਸ.ਢਿੱਲੋਂ ਅਤੇ ਕਾਰਜ ਸਾਧਕ ਅਫ਼ਸਰ ਮਾਨਸਾ ਸ਼੍ਰੀ ਵਿਸ਼ਾਲਦੀਪ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

LEAVE A REPLY

Please enter your comment!
Please enter your name here