ਡਿਪਟੀ ਕਮਿਸ਼ਨਰ ਵੱਲੋਂ ਸੰਘਣੀ ਧੁੰਦ ਦੇ ਮੱਦੇਨਜ਼ਰਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਦੇਸ਼

0
17

ਮਾਨਸਾ, 18 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਨੈਸ਼ਨਲ ਹਾਈਵੇ ਅਥਾਰਟੀ, ਰੀਜ਼ਨਲ ਟਰਾਂਸਪੋਰਟ ਅਥਾਰਟੀ, ਪੈਟਰੋਲਿੰਗ ਦਸਤਿਆਂ ਤੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੰਘਣੀ ਧੁੰਦ ਦੇ ਮੱਦੇਨਜ਼ਰ ਸੜਕੀ ਹਾਦਸਿਆਂ ਤੋਂ ਬਚਾਅ ਲਈ ਫੌਰੀ ਢੁਕਵੇ ਕਦਮ ਪੁੱਟੇ ਜਾਣ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਤੇ ਹੋਰ ਸੜਕਾਂ ’ਤੇ ਟਰੈਫਿਕ ਸੰਕੇਤਾਂ ਦੀ ਹੋਂਦ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੇ ਦੁਰਘਟਨਾ ਸੰਭਾਵਿਤ ਖੇਤਰਾਂ ਦੀ ਪਛਾਣ ਕਰਕੇ ਰਾਹਗੀਰਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸਮੇਂ ਸਿਰ ਲੋੜÄਦੇ ਉਪਰਾਲੇ ਯਕੀਨੀ ਬਣਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਜਿਹੜੇ ਟਰੈਕਟਰ ਤੇ ਟਰਾਲੀਆਂ ਦੀ ਵਰਤੋਂ ਕਮਰਸ਼ੀਅਲ ਪੱਧਰ ’ਤੇ ਢੋਆ-ਢੁਆਈ ਲਈ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਚਾਲਕਾਂ ਨੂੰ ਨਿਯਮਾਂ ਮੁਤਾਬਕ ਜੁਰਮਾਨੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵਾਹਨਾਂ ਪਿੱਛੇ ਰਿਫਲੈਕਟਰ ਜ਼ਰੂਰ ਲਗਵਾਏ ਜਾਣ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਚਿੰਤਾ ਦਾ ਵਿਸ਼ਾ ਹੈ ਅਤੇ ਲੋਕਾਂ ਦੀ ਜਾਨ ਨੂੰ ਜੋਖਿਮ ਵਿੱਚ ਪਾਉਣ ਵਾਲਿਆਂ ਨੂੰ ਬਖਸ਼ਿਆ ਨਹÄ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਹਨ ਚਾਲਕਾਂ ਤੇ ਲੋਕਾਂ ਨੂੰ ਆਵਾਜਾਈ ਸੰਕੇਤਾਂ ਅਤੇ ਨਿਯਮਾਂ ਦੀ ਪਾਲਣਾ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਜਾਰੀ ਰੱਖੇ ਜਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਓਵਰਲੋਡਿੰਗ ਵਾਹਨਾਂ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਸਖਤ ਕਦਮ ਚੁੱਕਦੇ ਹੋਏ ਲਗਾਤਾਰ ਚੌਕਸੀ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਆਵਾਜਾਈ ਵਿੱਚ ਕਿਸੇ ਵੀ ਪ੍ਰਕਾਰ ਦਾ ਵਿਘਨ ਬਰਦਾਸ਼ਤ ਨਹÄ ਕੀਤਾ ਜਾਵੇਗਾ ਅਤੇ ਵਿਭਾਗੀ ਪੱਧਰ ’ਤੇ ਸਬੰਧਤ ਅਧਿਕਾਰੀ ਤਾਲਮੇਲ ਰੱਖਦੇ ਹੋਏ ਆਵਾਜਾਈ ਵਿੱਚ ਵਿਘਨ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵੀ ਹਦਾਇਤ ਕੀਤੀ ਕਿ ਆਪੋ ਆਪਣੀ ਸਬ ਡਵੀਜ਼ਨ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਪਰਮਿਟ ਵਾਹਨ ਸਾਹਮਣੇ ਆਉਣ ’ਤੇ ਵਾਹਨ ਜਬਤ ਕਰ ਲਏ ਜਾਣ ਅਤੇ ਨਿਯਮਾਂ ਮੁਤਾਬਕ ਭਾਰੀ ਜੁਰਮਾਨੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹÄ ਕੀਤੀ ਜਾਵੇਗੀ।  ਮੀਟਿੰਗ ਦੌਰਾਨ ਐਸ.ਡੀ.ਐਮ ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਸਾਗਰ ਸੇਤੀਆ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਕੱਤਰ ਆਰ.ਟੀ.ਏ. ਹਰਜੋਤ ਕੌਰ, ਡੀ.ਐਸ.ਪੀ ਮਨੋਜ ਗੋਰਸੀ, ਟਰੈਫਿਕ ਇੰਚਾਰਜ ਅਫ਼ਜ਼ਲ ਅਹਿਮਦ, ਤੋਂ ਇਲਾਵਾ ਬੀਡੀਪੀਓਜ਼, ਸਿਹਤ, ਸਿੱਖਿਆ, ਵਣ, ਲੋਕ ਨਿਰਮਾਣ, ਪਸ਼ੂ ਪਾਲਣ, ਵੈਟਰਨਰੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here