ਡਿਪਟੀ ਕਮਿਸ਼ਨਰ ਨੇ ਧੁੰਦ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਕੋਲੋਂ ਮੰਗੀ ਰਿਪੋਰਟ

0
4

ਮਾਨਸਾ, 21 ਦਸੰਬਰ 21 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਇਨ੍ਹੀਂ ਦਿਨੀਂ ਪੈ ਰਹੀ ਧੁੰਦ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬਾਹਰ ਲੋੜੀਂਦੇ ਆਵਾਜਾਈ ਸੰਕੇਤ ਲਗਾਉਣ ਲਈ ਤੁਰੰਤ ਢੁਕਵੇਂ ਕਦਮ ਪੁੱਟੇ ਜਾਣ।
ਬੱਚਤ ਭਵਨ ਵਿਖੇ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ, ਨਵੋਦਿਆ, ਆਦਰਸ਼ ਸਕੂਲਾਂ ਦੇ ਬਾਹਰ ਆਵਾਜਾਈ ਨਿਯਮਾਂ ਜਿਵੇਂ ਜੈਬਰਾ ਕਰਾਸਿੰਗ, ਸਪੀਡ ਬਰੇਕਰਾਂ, ਸਾਈਨ ਬੋਰਡਾਂ ਅਤੇ ਹੋਰਨ ਫਰੀ ਜ਼ੋਨ ਆਦਿ ਨਿਯਮਾਂ ਦੀ ਪਾਲਣਾ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਸ ਸਬੰਧੀ ਤਰਜੀਹੀ ਆਧਾਰ ‘ਤੇ ਰਿਪੋਰਟ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਤੁਰੰਤ ਰਾਜ ਦੇ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਲੋੜੀਂਦੇ ਕਦਮ ਪੁੱਟੇ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਅੰਦਰ ਧੁੰਦ ਸੰਘਣੀ ਹੋਣ ਦੇ ਆਸਾਰ ਹਨ ਅਤੇ ਅਜਿਹੇ ਵੇਲੇ ਟਰੈਫਿਕ ਸੰਕੇਤਾਂ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ ਅਤੇ ਇਹ ਚਿੰਨ੍ਹ ਰਾਹਗੀਰਾਂ ਲਈ ਸੁਰੱਖਿਅਤ ਆਵਾਜਾਈ ਦਾ ਜ਼ਰੀਆ ਬਣਦੇ ਹਨ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੰਜੀਵ ਕੁਮਾਰ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 691 ਸਕੂਲ ਹਨ ਜਿਨ੍ਹਾਂ ਤੋਂ ਰਿਪੋਰਟ ਮੰਗਵਾ ਕੇ ਫੌਰੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here