ਮਾਨਸਾ, 24 ਦਸੰਬਰ (ਸਾਰਾ ਯਹਾ /ਜੋਨੀ ਜਿੰਦਲ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਮਿਸ਼ਨ ਫ਼ਤਿਹ ਤਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਆਪਣੇ ਜੀਵਨ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਹੁਣ ਤੱਕ ਜ਼ਿਲ੍ਹਾ ਮਾਨਸਾ ਵਿੱਚ 2282 ਨਾਗਰਿਕ ਕੋਰੋਨਾ ਨੂੰ ਹਰਾ ਕੇ ਪਰਿਵਾਰਕ ਤੇ ਸਮਾਜਿਕ ਤੌਰ ‘ਤੇ ਖੁਸ਼ਹਾਲ ਜ਼ਿੰਦਗੀ ਬਿਤਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਤੱਕ 78 ਹਜ਼ਾਰ 353 ਸੈਂਪਲ ਲਏ ਗਏ ਹਨ ਅਤੇ ਅੱਜ ਟੀਮਾਂ ਨੇ 635 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ 44 ਐਕਟਿਵ ਕੇਸ ਹਨ ਜਿਸ ਦੇ ਚਲਦਿਆਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਜਾਰੀ ਸਾਵਧਾਨੀਆਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।