ਮਿਸ਼ਨ ਫ਼ਤਿਹ ਤਹਿਤ ਹੁਣ ਤੱਕ 2295 ਵਿਅਕਤੀ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ : ਡਿਪਟੀ ਕਮਿਸ਼ਨਰ

0
11

ਮਾਨਸਾ, 28 ਦਸੰਬਰ (ਸਾਰਾ ਯਹਾ /ਜੋਨੀ ਜਿੰਦਲ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਮਿਸ਼ਨ ਫ਼ਤਿਹ ਤਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਿਹਤ ਸਲਾਹਾਂ ਨੂੰ ਆਪਣੇ ਜੀਵਨ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਹੁਣ ਤੱਕ ਜ਼ਿਲ੍ਹਾ ਮਾਨਸਾ ਵਿੱਚ 2295 ਨਾਗਰਿਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਰੋਨਾ ਸੈਂਪਲ ਦੀ ਗਿਣਤੀ ਵਧਾਈ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਸਰਗਰਮ ਹਨ ਅਤੇ ਟੀਮਾਂ ਵੱਲੋਂ ਅੱਜ ਤੱਕ 79 ਹਜ਼ਾਰ 893 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ ਅੱਜ 262 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ 40 ਐਕਟਿਵ ਕੇਸ ਹਨ ਇਸ ਲਈ ਬਿਲਕੁਲ ਵੀ ਲਾਪਰਵਾਹੀ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਿਹਤ ਸਾਵਧਾਨੀਆਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ।I/123825/2020

LEAVE A REPLY

Please enter your comment!
Please enter your name here