ਬੁਢਲਾਡਾ 30 ਦਸੰਬਰ (ਸਾਰਾ ਯਹਾ /ਅਮਨ ਮਹਿਤਾ): ਨਗਰ ਕੋਸਲ ਚੋਣਾ ਨੂੰ ਲੈ ਕੇ ਸ਼ਹਿਰ ਵਿੱਚ ਸੰਭਾਵੀ ਉਮੀਦਵਾਰਾਂ ਵਿੱਚ ਵੋਟਾ ਨੂੰ ਲੈ ਕੇ ਭਾਰੀ ਉਤਸ਼ਾਹ ਪਾਈਆ ਜਾ ਰਿਹਾ ਹੈ। ਜਿਸ ਤਹਿਤ ਸੰਭਾਵੀ ਉਮੀਦਵਾਰਾਂ ਵੱਲੋਂ ਆਪੋ ਆਪਣੇ ਵਾਰਡਾਂ ਵਿੱਚ ਵੋਟਰਾ ਨਾਲ ਸੰਪਰਕ ਸਾਧਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਵਿਚ ਔਰਤਾਂ ਲਈ 50 ਫ਼ੀਸਦੀ ਸੀਟਾਂ ਰਾਖਵਾਂ ਹੋਣ ਕਾਰਨ ਔਰਤਾਂ ਵੱਲੋਂ ਵੀ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਤੋਂ ਸੁਨੀਤਾ ਰਾਣੀ ਪਤਨੀ ਜਸਬੀਰ ਸਿੰਘ ਜੱਸੀ ਸੈਣੀ, ਵਾਰਡ ਨੰਬਰ 9 ਤੋਂ ਬਿੰਦੂ ਬਾਲਾ ਪਤਨੀ ਹੇਮਰਾਜ, ਵਾਰਡ ਨੰਬਰ 16 ਤੋਂ ਹਰਵਿੰਦਰਦੀਪ ਸਿੰਘ ਸਵੀਟੀ ਖੀਵੇ ਵਾਲਾ, ਵਾਰਡ ਨੰਬਰ 18 ਤੋ ਸੁਖਵਿੰਦਰ ਸਿੰਘ ਜੂਗੀ, ਵਾਰਡ ਨੰਬਰ 1 ਤੋਂ ਮਨਜੋਤ ਕੌਰ ਪਤਨੀ ਸੁਖਪਾਲ ਸਿੰਘ, ਵਾਰਡ ਨੰਬਰ 12 ਤੋਂ ਨਰੇਸ਼ ਕੁਮਾਰ, ਵਾਰਡ ਨੰਬਰ 19 ਤੋਂ ਨਰਿਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਿਰਕ, ਵਾਰਡ ਨੰਬਰ 17 ਤੋਂ ਗੁਰਜੀਤ ਸਿੰਘ ਫੌਜੀ, ਵਾਰਡ 4 ਤੋ ਸੋਨੀ ਸਿੰਘ ਸੰਭਾਵੀ ਉਮੀਦਵਾਰ ਵਜੋਂ ਮੈਦਾਨ ਵਿਚ ਉਤਰ ਰਹੇ ਹਨ। ਇਨ੍ਹਾਂ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਵਾਰਡਾਂ ਵਿਚ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ਤੇ ਲੋਕਾਂ ਦੀ ਰਾਇ ਜਾਨਣ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਉਮੀਦਵਾਰਾਂ ਨੇ ਭਰੋਸਾ ਦਿੱਤਾ ਕਿ ਜੇਕਰ ਇਸ ਵਾਰ ਉਨ੍ਹਾਂ ਨੂੰ ਨਗਰ ਕੌਂਸਲ ਚੋਣਾਂ ਵਿੱਚ ਮੌਕਾ ਮਿਲਦਾ ਹੈ ਤਾਂ ਉਹ ਹਰ ਸਮੇ ਲੋਕਾ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨਗੇ ਅਤੇ ਵਾਰਡ ਅਤੇ ਸ਼ਹਿਰ ਦੀ ਦਿੱਖ ਸੁਧਾਰਨ ਵਿੱਚ ਅਹਿਮ ਰੋਲ ਅਦਾ ਕਰਨਗੇ।