Farmers Protest: ਹਰਿਆਣਾ-ਰਾਜਸਥਾਨ ਹੱਦ ‘ਤੇ ਹਿੰਸਕ ਹੋਇਆ ਕਿਸਾਨ ਅੰਦੋਲਨ, ਪੁਲਿਸ ਵੱਲੋਂ ਲਾਠੀਚਾਰਜ

0
103

ਅਲਵਰ 31 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਰਾਜਸਥਾਨ ਤੇ ਹਰਿਆਣਾ ਸਰਹੱਦ ‘ਤੇ ਜ਼ਿਲ੍ਹੇ ਦੇ ਸ਼ਾਹਜਹਾਂਪੁਰ ਵਿੱਚ ਕਿਸਾਨ ਅੰਦੋਲਨ ਅੱਜ ਹਿੰਸਕ ਝੜਪ ਵਿੱਚ ਬਦਲ ਗਿਆ। ਕਿਸਾਨੀ ਅੰਦੋਲਨ ਵਿੱਚ ਸ਼ਾਮਲ ਸ੍ਰੀਗੰਗਾਨਗਰ ਦੇ ਨੌਜਵਾਨਾਂ ਨੇ ਹਰਿਆਣਾ ਪੁਲਿਸ ਵੱਲੋਂ ਬਾਰਡਰ ‘ਤੇ ਲਾਏ ਬੈਰੀਕੇਡ ਤੋੜ ਦਿੱਤੇ ਤੇ ਸੈਂਕੜੇ ਟਰੈਕਟਰ ਟਰਾਲੀਆਂ ਜ਼ਬਰਦਸਤੀ ਹਰਿਆਣਾ ਬਾਰਡਰ ‘ਚ ਦਾਖਲ ਹੋ ਗਏ। ਇਸ ਕਾਰਨ ਹਰਿਆਣਾ ਪੁਲਿਸ ਪ੍ਰਸ਼ਾਸਨ ਤੇ ਕਿਸਾਨ ਅੰਦੋਲਨਕਾਰੀਆਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ। ਇਸ ਨਾਲ ਬਹੁਤ ਸਾਰੇ ਕਿਸਾਨ ਜ਼ਖਮੀ ਹੋ ਗਏ। ਪੁਲਿਸ ਨੇ ਤਿੰਨ ਦਰਜਨ ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਜਾਣਕਾਰੀ ਮੁਤਾਬਕ ਕਿਸਾਨਾਂ ਦੇ ਸ਼ਾਂਤਮਈ ਚੱਲ ਰਹੇ ਅੰਦੋਲਨ ਦੌਰਾਨ ਅੱਜ ਕੁਝ ਨੌਜਵਾਨਾਂ ਨੇ ਇੱਕਜੁੱਟ ਹੋ ਕੇ ਇੱਕ ਰਣਨੀਤੀ ਬਣਾਈ। ਤੈਅ ਯੋਜਨਾ ਅਨੁਸਾਰ ਉਨ੍ਹਾਂ ਨੇ ਹਰਿਆਣਾ ਦੀ ਸਰਹੱਦ ‘ਤੇ ਦਰਜਨਾਂ ਬੈਰੀਕੇਡਾਂ ਨੂੰ ਜ਼ਬਰਦਸਤੀ ਤੋੜਿਆ ਤੇ ਹਰਿਆਣਾ ਦੀ ਸਰਹੱਦ ‘ਚ ਦਰਜਨਾਂ ਟਰੈਕਟਰਾਂ ਨਾਲ ਦਾਖਲ ਹੋਏ। ਇਸ ਤੋਂ ਬਾਅਦ ਹਰਿਆਣਾ ਪੁਲਿਸ ਅਲਰਟ ਹੋ ਗਈ ਤੇ ਟਰੈਕਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਵਿਚਾਲੇ ਭਿਆਨਕ ਝੜਪ ਹੋਈ। ਬਾਅਦ ਵਿੱਚ, ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ, ਜਿਸ ਨਾਲ ਮਾਹੌਲ ਗਰਮਾ ਗਿਆ।

ਰਾਜਸਥਾਨ ਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਸਮਝ ਨਾਲ ਸ਼ਾਂਤ ਕੀਤਾ। ਬਾਅਦ ਵਿੱਚ ਕਿਸਾਨ ਆਗੂਆਂ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਇਸ ਵੇਲੇ ਗੱਲਬਾਤ ਚੱਲ ਰਹੀ ਹੈ। ਹਰਿਆਣਾ ਪੁਲਿਸ ਨੇ 30-40 ਕਿਸਾਨਾਂ ਨੂੰ ਬੈਰੀਕੇਡ ਤੋੜਨ ਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਪੁਲਿਸ ਨੇ ਇੱਕ ਕਿਸਾਨ ਟਰੈਕਟਰ ਚਾਲਕ ਨੂੰ ਬੁਰੀ ਤਰ੍ਹਾਂ ਕੁੱਟਿਆ ਹੈ। ਕਿਸਾਨ ਨੇ ਪੁਲਿਸ ਦੇ ਪਿੱਛੇ ਟਰੈਕਟਰ ਵੀ ਭਜਾਏ।

LEAVE A REPLY

Please enter your comment!
Please enter your name here