ਬੀਜੇਪੀ ਲੀਡਰ ਦੇ ਘਰ ਗੋਹਾ ਸੁੱਟਣ ਵਾਲੇ ਨੌਜਵਾਨ ਨਾਲ ਡਟੇ ਲੋਕ, ਪੁਲਿਸ ਨੂੰ ਚੇਤਾਵਨੀ

0
58

ਹੁਸ਼ਿਆਰਪੁਰ 03 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਬੀਜੇਪੀ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟ ਕੇ ਵਿਰੋਧ ਕਰਨ ਵਾਲੇ ਨੌਜਵਾਨਾਂ ‘ਚੋਂ ਪਿੰਡ ਮੂਨਕਾਂ ਨਾਲ ਸਬੰਧਤ ਗੁਰਨਾਮ ਸਿੰਘ ਦੇ ਹੱਕ ਵਿੱਚ ਲੋਕ ਡਟ ਗਏ ਹਨ। ਅੱਜ ਪਿੰਡ ਵਾਸੀਆਂ ਨੂੰ ਜਾਣਕਾਰੀ ਮਿਲੀ ਕਿ ਪੁਲਿਸ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕਰਨ ਆ ਰਹੀ ਹੈ।

ਬੱਸ ਇਸ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਨੇ ਗੁਰਨਾਮ ਸਿੰਘ ਦੇ ਘਰ ਬਾਹਰ ਇਕੱਠ ਕਰ ਲਿਆ। ਇਸ ਮੌਕੇ ਤੀਕਸ਼ਣ ਸੂਦ ਤੇ ਪੁਲਿਸ ਖਿਲਾਫ ਜਮ ਕੇ ਨਾਰੇਬਾਜ਼ੀ ਕੀਤੀ ਗਈ। ਲੋਕਾਂ ਨੇ ਕਿਹਾ ਕਿ ਜੇਕਰ ਪੁਲਿਸ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕਰਨ ਜਾਂ ਉਸ ਦੇ ਘਰ ਛਾਪਾ ਮਾਰਨ ਆਈ ਤਾਂ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ।

ਲੋਕਾਂ ਨੇ ਸਾਬਕਾ ਕੈਬਨਿਟ ਮੰਤਰੀ ਵੱਲੋਂ ਨੌਜਵਾਨਾਂ ਖਿਲਾਫ ਵਰਤੀ ਗਈ ਸ਼ਬਦਾਵਲੀ ਤੇ ਕਿਸਾਨਾਂ ਪ੍ਰਤੀ ਦਿੱਤੇ ਗਏ ਬਿਆਨਾਂ ਨੂੰ ਗਲਤ ਠਹਿਰਾਉਂਦੇ ਹੋਏ ਉਨ੍ਹਾਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਨੌਜਵਾਨਾਂ ਖਿਲਾਫ ਦਰਜ ਪਰਚੇ ਰੱਦ ਨਾ ਕੀਤੇ ਗਏ ਤਾਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੁਲਿਸ ਪ੍ਰਸ਼ਾਸਨ ਤੇ ਸਾਬਕਾ ਕੈਬਨਿਟ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

LEAVE A REPLY

Please enter your comment!
Please enter your name here