ਮਾਨਸਾ, 15, ਜਨਵਰੀ (ਸਾਰਾ ਯਹਾ /ਜੋਨੀ ਜਿੰਦਲ) : ਗਣਤੰਤਰਤਾ ਦਿਵਸ ਹਰ ਵਾਰ ਦੀ ਤਰਾਂ ਬੜੇ ਉਤਸ਼ਾਹ ਨਾਲ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਵੱਖ-ਵੱਖ ਅਧਿਕਾਰੀਆਂ ਨਾਲ ਸਮਾਗਮ ਲਈ ਕੀਤੇ ਜਾਣ ਵਾਲੇ ਪ੍ਰਬਧਾਂ ਸਬੰਧੀ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਾਰ 26 ਜਨਵਰੀ ਦਾ ਦਿਹਾੜਾ ਕੋਵਿਡ-19 ਸਬੰਧੀ ਸਾਵਧਾਨੀਆਂ ਨੂੰ ਮੱਦੇਨਜ਼ਰ ਰੱਖ ਕੇ ਮਨਾਇਆ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀਆਂ ਇਸ ਸਮਾਗਮ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ, ਉਹ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣ । ਉਨ੍ਹਾਂ ਦੱਸਿਆ ਕਿ ਗਣਤੰਤਰਤਾ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ 23 ਜਨਵਰੀ ਨੂੰ ਹੋਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੌਕੇ ਸ਼ਹਿਰ ਦੀਆਂ ਮੁੱਖ ਥਾਵਾਂ ਅਤੇ ਚੌਂਕਾਂ ਨੂੰ ਸਜਾਉਣ ਲਈ ਸੁਚੱਜੇ ਪ੍ਰਬੰਧਤ ਕੀਤੇ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਪਾਰਕਿੰਗ ਦੀ ਸੁਵਿਧਾ ਦਾ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਡੀ.ਐਸ.ਪੀ. ਸ੍ਰੀ ਮਨੋਜ ਗੋਰਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ।