ਫਿਰੋਜ਼ਪੁਰ 15, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਦਿਆਰਥੀ ਸੰਗਠਨ ਵੀ ਕਿਸਾਨਾਂ ਦੇ ਸਮਰਥਨ ‘ਚ ਮੈਦਾਨ ‘ਚ ਉੱਤਰ ਆਏ ਹਨ। ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਸ਼ਹੀਦੀ ਯਾਦਗਾਰ ਤੋਂ ਦਿੱਲੀ ਲਈ ਬਾਈਕ ਰੈਲੀ ਸ਼ੁਰੂ ਕੀਤੀ ਗਈ, ਜੋ 19 ਤਰੀਕ ਨੂੰ ਕਿਸਾਨ ਅੰਦੋਲਨ ‘ਚ ਸ਼ਾਮਲ ਹੋਵੇਗੀ। ਇਸ ਰੈਲੀ ‘ਚ ਦੇਸ਼ ਭਰ ਦੇ 13 ਤੋਂ ਵੱਧ ਰਾਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਸਾਈਕਲ ਰੈਲੀ ਦੀ ਅਗਵਾਈ ਕਰ ਰਹੀ ਸੰਸਥਾ ਆਲ ਇੰਡੀਆ ਡੈਮੋਕਰੇਟਿਕ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ-ਸਮੇਂ ‘ਤੇ ਦੇਸ਼ ਦੀਆਂ ਸਰਕਾਰਾਂ ਕਿਸਾਨਾਂ ਨਾਲ ਮਤਰੇਆ ਵਿਹਾਰ ਕਰਦਿਆਂ ਰਹੀਆਂ ਹਨ। ਨਤੀਜੇ ਵਜੋਂ ਅੱਜ ਦੇਸ਼ ਦੇ ਕਿਸਾਨ ਆਪਣੇ ਹੱਕਾਂ ਲਈ 50 ਦਿਨਾਂ ਤੋਂ ਦਿੱਲੀ ਦੀ ਸਰਹੱਦ ‘ਤੇ ਅਜਿਹੀ ਕੜਾਕੇ ਦੀ ਠੰਡ ‘ਚ ਬੈਠੇ ਹਨ। ਪਰ ਸਰਕਾਰ ਉਨ੍ਹਾਂ ਦੀ ਸਮੱਸਿਆ ਨੂੰ ਸਮਝਣ ਦੀ ਬਜਾਏ, ਉਨ੍ਹਾਂ ‘ਤੇ ਖਾਲਿਸਤਾਨੀ ਅਤੇ ਵੱਖਵਾਦੀ ਹੋਣ ਦਾ ਦੋਸ਼ ਲਗਾ ਰਹੀ ਹੈ ਤੇ ਉਨ੍ਹਾਂ ਨੂੰ ਬਦਨਾਮ ਕਰਨ ‘ਚ ਲੱਗੀਆਂ ਹੋਈਆਂ ਹਨ।
ਕੋਈ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਲਈ ਤਿਆਰ ਨਹੀਂ ਹੈ। ਇਹ ਰੈਲੀ ਪੰਜਾਬ ਹਰਿਆਣਾ ਦੇ ਰਸਤੇ ਦਿੱਲੀ ਦੀ ਸਿੰਘੂ ਸਰਹੱਦ ਤੇ ਟਿਕਰੀ ਸਰਹੱਦ ‘ਤੇ ਪਹੁੰਚੇਗੀ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹਨ, ਉਹ ਇਸ ਅੰਦੋਲਨ ‘ਚ ਸ਼ਾਮਲ ਹੋਣਗੇ। 13 ਰਾਜਾਂ ਜਿਨ੍ਹਾਂ ‘ਚ ਪੰਜਾਬ, ਹਰਿਆਣਾ, ਕਰਨਾਟਕ, ਕੇਰਲਾ, ਪੱਛਮੀ ਬੰਗਾਲ ਆਦਿ ਦੇ ਵਿਦਿਆਰਥੀ ਇਸ ਰੈਲੀ ‘ਚ ਸ਼ਾਮਲ ਹਨ।