ਨੈਸ਼ਨਲ ਕੁਆਲਿਟੀ ਅਸਿਓਰੈਂਸ ਸਟੈਂਡਰਡ ਅਤੇ ਮਿਸ਼ਨ ਕਾਇਕਲਪ ਦੇ ਸਰਵੇਖਣ ਦੌਰਾਨ ਮਾਨਸਾ ਦੇ 2 ਹਸਪਤਾਲਾਂ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

0
30

ਮਾਨਸਾ, 22 ਜਨਵਰੀ  (ਸਾਰਾ ਯਹਾ/ਮੁੱਖ ਸੰਪਾਦਕ) : ਭਾਰਤ ਸਰਕਾਰ ਵੱਲੋਂ ਨੈਸ਼ਨਲ ਕੁਆਲਿਟੀ ਅਸਿਓਰੈਂਸ ਸਟੈਂਡਰਡ ਅਤੇ ਮਿਸ਼ਨ ਕਾਇਆਕਲਪ ਤਹਿਤ ਕੀਤੇ ਗਏ ਸਰਵੇਖਣ ਮੁਤਾਬਿਕ ਮਾਨਸਾ ਜਿ਼ਲ੍ਹੇ ਅੰਦਰ ਸਿਵਲ ਹਸਪਤਾਲ ਮਾਨਸਾ ਅਤੇ ਮੁੱਢਲਾ ਸਿਹਤ ਕੇਂਦਰ ਉੱਭਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਜਿ਼ਲ੍ਹੇ ਦੀਆਂ ਸਿਹਤ ਸੰਸਥਾਵਾਂ ਨੂੰ ਮਨਿਸਟਰੀ ਆਫ ਹੈਲਥ ਐਂਡ ਵੈਲਫੇਅਰ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਮਾਣ ਪੱਤਰ ਪ੍ਰਦਾਨ ਕੀਤੇ। 

ਸਿਵਲ ਸਰਜਨ ਨੇ ਦੱਸਿਆ ਕਿ ਨੈਸ਼ਨਲ ਕੁਆਲਿਟੀ ਅਸਿਓਰੈਂਸ ਸਟੈਂਡਰਡ ਦਾ ਸਰਟੀਫਿਕੇਟ ਹਾਸਲ ਕਰਨ ਸਬੰਧੀ ਸਿਹਤ ਸੰਸਥਾਂ ਨੂੰ ਬੇਹੱਦ ਉੱਚ ਪੱਧਰ ਦੇ ਕੁਆਲਿਟੀ ਮਾਪਦੰਡਾਂ *ਤੇ ਖਰਾ ਉਤਰਨਾ ਪੈਂਦਾ ਹੈ, ਜਿਸ ਵਿੱਚ ਬਿਲਡਿੰਗ ਦੀ ਦੇਖ—ਰੇਖ ਦੇ ਨਾਲ—ਨਾਲ ਪੂਰੇ ਸਟਾਫ ਦੀ ਇੰਟਰਵਿਊ ਵੀ ਸ਼ਾਮਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਮਾਨਸਾ ਨੂੰ ਇਸ ਤਰ੍ਹਾਂ ਦਾ ਰਾਸ਼ਟਰੀ ਪੱਧਰ ਦਾ ਪ੍ਰਮਾਣ ਪੱਤਰ ਮਿਲਣਾ ਪੂਰੇ ਜਿ਼ਲ੍ਹੇ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਖਿ਼ਆਲਾ ਕਲਾਂ ਡਾ. ਹਰਦੀਪ ਸ਼ਰਮਾਂ ਨੇ ਕਿਹਾ ਕਿ ਮਿਸ਼ਨ ਕਾਇਆਕਲਪ ਤਹਿਤ ਪਿਛਲੇ 4 ਸਾਲਾਂ ਤੋਂ ਲਗਾਤਾਰ ਚੌਥੀ ਵਾਰ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਮੱੁਢਲਾ ਸਿਹਤ ਕੇਂਦਰ ਉੱਭਾ ਮਾਨਸਾ ਜਿ਼ਲ੍ਹੇ ਦਾ ਪਹਿਲਾ ਸਿਹਤ ਕੇਂਦਰ ਬਣ ਗਿਆ ਹੈ ਜੋ ਕਿ ਬੀਤੇ ਲੰਬੇ ਸਮੇਂ ਤੋਂ ਸਿਹਤ ਸਬੰਧੀ ਆਪਣੀਆਂ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਜਿਸ ਤਹਿਤ ਜਨਰਲ ਓ.ਪੀ.ਡੀ. ਤੋਂ ਇਲਾਵਾ 24 ਘੰਟੇ ਜਣੇਪਾ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਡਾ. ਅਰਸ਼ਦੀਪ ਸਿੰਘ ਜਿ਼ਲ੍ਹਾ ਨੋਡਲ ਅਫਸਰ ਕੁਆਲਿਟੀ ਅਸਿਓਰੈਂਸ ਅਤੇ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਉੱਭਾ ਨੇ ਇਸ ਪ੍ਰਾਪਤੀ ਦੇ ਸਬੰਧ ਵਿੱਚ ਕਿਹਾ ਕਿ ਇਹ ਸਭ ਸਿਵਲ ਸਰਜਨ ਦੀ ਅਗਵਾਈ ਅਤੇ ਸਮੂਹ ਸਿਹਤ ਕੇਂਦਰ ਦੇ ਸਟਾਫ ਦੀ ਦਿਨ ਰਾਤ ਕੀਤੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ।

ਇਸ ਮੌਕੇ ਡਾ. ਵਿਜੇ ਕੁਮਾਰ ਜਿ਼ਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਸੰਜੀਵ ਓਬਰਾਏ ਜਿ਼ਲ੍ਹਾ ਟੀਕਾਕਰਨ ਅਫਸਰ, ਡਾ. ਬਲਜੀਤ ਕੌਰ ਜਿ਼ਲ੍ਹਾ ਸਕੂਲ ਹੈਲਥ ਪ੍ਰੋਗਰਾਮ ਅਫਸਰ, ਡਾ.ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਮਾਨਸਾ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨ ਹਸਪਤਾਲ ਬੁਢਲਾਡਾ, ਡਾ. ਸੁਖਵਿੰਦਰ ਸਿੰਘ ਦਿਓਲ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨ ਹਸਪਤਾਲ ਸਰਦੂਲਗੜ੍ਹ, ਜਿ਼ਲ੍ਹਾ ਮਾਸ ਮੀਡੀਆ ਅਫਸਰ ਸੁਖਮਿੰਦਰ ਸਿੰਘ, ਜਿ਼ਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਅਤੇ ਜਿ਼ਲ੍ਹਾ ਐਪੀਡਿਮਾਲੋਜਿਸਟ ਸੰਤੋਸ਼ ਭਾਰਤੀ ਮੌਜੂਦ ਸਨ।

LEAVE A REPLY

Please enter your comment!
Please enter your name here