4 ਡਿਗਰੀ ਤਕ ਪਾਰਾ ਡਿੱਗਣ ਦੀ ਸੰਭਾਵਨਾ, ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ‘ਚ ਅੱਜ ਵੀ ਮੀਂਹ

0
91

ਨਵੀਂ ਦਿੱਲੀ  24, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਸ਼ਨੀਵਾਰ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲਣ ਮਗਰੋਂ ਇੱਕ ਵਾਰ ਫਿਰ ਦਿੱਲੀ-ਐਨਸੀਆਰ ਵਿਚ ਠੰਢ ਵੱਧ ਸਕਦੀ ਹੈ। ਦਰਅਸਲ, ਸ਼ਨੀਵਾਰ ਨੂੰ, ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ 26 ਜਨਵਰੀ ਤੋਂ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਸ਼ੀਤ ਲਹਿਰ ਚੱਲੇਗੀ। ਇਸ ਸਮੇਂ ਦੇ ਦੌਰਾਨ, ਘੱਟੋ ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਦੇ ਗਿਰਾਵਟ ਦੀ ਉਮੀਦ ਹੈ।

ਦੱਸ ਦੇਈਏ ਕਿ ਪੱਛਮੀ ਹਿਮਾਲਿਆ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਭਾਰੀ ਬਰਫਬਾਰੀ ਅਤੇ ਮੀਂਹ ਪਿਆ। ਇਸ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਆਈਐਮਡੀ ਦੇ ਸ਼ਨੀਵਾਰ ਬੁਲੇਟਿਨ ਦੇ ਅਨੁਸਾਰ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਸ਼ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ। ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਐਤਵਾਰ ਤੱਕ ਹਲਕੀ ਬਾਰਿਸ਼ ਅਤੇ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋਈ ਹੈ। ਇਸ ਦੇ ਨਾਲ ਹੀ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। 25 ਜਨਵਰੀ ਤੋਂ ਦਿੱਲੀ ਵਿਚ ਉੱਤਰ-ਪੱਛਮੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਘੱਟੋ ਘੱਟ ਤਾਪਮਾਨ ਵਿਚ ਭਾਰੀ ਗਿਰਾਵਟ ਆਵੇਗੀ। ਆਈਐਮਡੀ ਦੇ ਖੇਤਰੀ ਮੌਸਮ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 26, 27 ਅਤੇ 28 ਜਨਵਰੀ ਨੂੰ 4 ਡਿਗਰੀ ਸੈਲਸੀਅਸ ਤੱਕ ਘਟਣ ਦੀ ਸੰਭਾਵਨਾ ਹੈ।

ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 2- 3 ਦਿਨ ਬਿਹਾਰ, ਉੱਤਰੀ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ ਅਤੇ ਓਡੀਸ਼ਾ ਵਿਚ ਵੀ ਸੰਘਣੀ ਧੁੰਦ ਰਹੇਗੀ।

LEAVE A REPLY

Please enter your comment!
Please enter your name here