ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਇੱਕ ਕਿਸਾਨ ਦੀ ਦਿੱਲੀ ਅੰਦੋਲਨ ਦੌਰਾਨ ਅੱਜ ਹੋਈ ਮੌਤ

0
132

ਮਾਨਸਾ 25, ਜਨਵਰੀ (ਸਾਰਾ ਯਹਾ /ਬਲਜੀਤ ਪਾਲ) ਮਾਨਸਾ ਨੇੜਲੇ ਪਿੰਡ ਧਿੰਗੜ ਦੇ ਇੱਕ ਕਿਸਾਨ ਗੁਰਮੀਤ ਸਿੰਘ ਪੁੱਤਰ ਗੁਰਨਾਮ ਸਿੰਘ ( 51) ਦੀ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸ ਦੀ ਮੌਤ ਟਿੱਕਰੀ ਬਾਰਡਰ ਉਪਰ ਹੋਈ ਦੱਸੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਇਸ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜਥੇਬੰਦੀ ਨਾਲ ਲੰਬੇ ਸਮੇਂ ਤੋਂ ਜੁੜਿਆ ਹੋਇਆ ਸੀ ਅਤੇ ਦਿੱਲੀ ਦੇ ਅੰਦੋਲਨ ਵਿਚ ਭਾਗ ਲੈਣ ਲਈ ਗਿਆ ਹੋਇਆ ਸੀ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਉਹ ਪਰਿਵਾਰ ਦੇ ਸਰਕਾਰੀ ਅਤੇ ਪ੍ਰਾਈਵੇਟ ਕਰਜ਼ੇ ਨੂੰ ਮੁਆਫ਼ ਕਰਨ ਦੇ ਨਾਲ-ਨਾਲ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਦੇਣ ਦਾ ਉਪਰਾਲਾ ਕਰੇ ।
ਉਨ੍ਹਾਂ ਨੇ ਇਹ ਦੱਸਿਆ ਕਿ ਮ੍ਰਿਤਕ ਕਿਸਾਨ ਜਥੇਬੰਦੀ ਦਾ ਸ਼ਹੀਦ ਹੈ ਅਤੇ ਉਸ ਦੀ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here