ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਸ਼ੋਸ਼ਲ ਮੀਡੀਆ ਪੋਸਟ ਕੋਰੀ ਅਫ਼ਵਾਹ…! ਪੰਜਾਬ ਦੇ (ਏਡੀਜੀਪੀ) ਦਾ ਦਾਅਵਾ

0
22

ਚੰਡੀਗੜ੍ਹ, 25 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ): ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿੱਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲੋਕ ਸੰਪਰਕ ਅਤੇ ਨਿਊ ਏਜ ਮੀਡੀਆ, ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪੈਟਰੋਲ ਪੰਪਾਂ ਨੂੰ ਬੰਦ ਕੀਤੇ ਜਾਣ ਸਬੰਧੀ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਨੇ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਇਸ ਅਣਅਧਿਕਾਰਤ ਪੋਸਟ ਨੂੰ ਹਟਾਉਣ ਲਈ ਫੇਸਬੁੱਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ, “ਸਾਈਬਰ ਕ੍ਰਾਈਮ ਸੈੱਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇਸ ਪੋਸਟ ਨੂੰ ਵਾਇਰਲ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।’’ 

LEAVE A REPLY

Please enter your comment!
Please enter your name here