ਬੁਢਲਾਡਾ 06,ਫਰਵਰੀ (ਸਾਰਾ ਯਹਾ /ਅਮਨ ਮਹਿਤਾ): ਨਗਰ ਕੋਸਲ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀ ਸਥਾਨਕ ਸ਼ਹਿਰ ਦੇ 19 ਵਾਰਡਾਂ ਵਿੱਚ 78 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਿਸ ਵਿੱਚ ਅਕਾਲੀ ਦਲ ਬਾਦਲ ਵੱਲੋਂ ਵੀ ਸ਼ਹਿਰ ਦੇ 8 ਵਾਰਡਾਂ ਵਿੱਚ ਆਪਣੇ ਉਮੀਦਵਾਰ ਉਤਾਰੇ ਗਏ ਹਨ। ਜਿਸ ਵਿੱਚ ਵਾਰਡ ਨੰਬਰ 11 ਤੋਂ ਅਕਾਲੀ ਉਮੀਦਵਾਰ ਬਾਬਾ ਕੀਮਤੀ ਸ਼ਾਹ ਦੀ ਭੈਣ ਮਮਤਾ ਰਾਣੀ ਨੇ ਵੀ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ਜਿਨ੍ਹਾਂ ਦੇ ਚੋਣ ਦਫਤਰ ਦਾ ਉਦਘਾਟਨ ਸੀਤਾ ਰਾਮ ਅਤੇ ਪਾਰਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਇਸ ਮੋਕੇ ਮਮਤਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਉਮੀਦਵਾਰ ਐਲਾਨੀਆ ਹੈ ਉਹ ਪਾਰਟੀ ਦੀਆਂ ਉਮੀਦਾ ਤੇ ਖਰੇ ਉੱਤਰ ਕੇ ਪੂਰਨ ਬਹੁਮਤ ਨਾਲ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਾਰਟੀ ਨੇ ਹਮੇਸ਼ਾ ਲੋਕਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਲੋਕਾਂ ਦੇ ਵਿੱਚ ਜਾ ਕੇ ਕੰਮ ਕਰਵਾਏ ਹਨ। ਜਿਸ ਤੇ ਚਲਦਿਆਂ ਉਹ ਵੀ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ ਅਤੇ ਵਾਰਡ ਦੀ ਮੂਸ਼ਕਲਾ ਨੂੰ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਵਿਕਾਸ ਲਈ ਤਨ ਮਨ ਧਨ ਨਾਲ ਸੇਵਾ ਕਰਨਗੇ। ਇਸ ਮੋਕੇ ਕਰਮਜੀਤ ਸਿੰਘ ਮਾਘੀ, ਸੁਖਵਿੰਦਰ ਕੋਰ ਸੁੱਖੀ, ਜ਼ਸਪਾਲ ਸਿੰਘ ਬੱਤਰਾ, ਰੰਗਾ, ਸ਼ੰਮੀ ਕੁਮਾਰ,ਸੱਤਿਆ ਦੇਵੀ, ਗੁਰਵਿੰਦਰ ਸਿੰਘ ਸੋਨੂੰ, ਮੂਰਤੀ ਰਾਣੀ, ਸੀਮਾ ਦੇਵੀ, ਨਿਸ਼ਾ ਰਾਣੀ ਆਦਿ ਹਾਜ਼ਰ ਸਨ।