ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

0
489

ਨਵੀਂ ਦਿੱਲੀ 09,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਅਅੱਜ 76ਵਾਂ ਦਿਨ ਹੈ। ਇਸ ਦਰਮਿਆਨ ਦਿੱਲੀ ਪੁਲਿਸ ਨੇ ਅੱਜ 26 ਜਨਵਰੀ ‘ਚ ਹੋਈ ਦਿੱਲੀ ਹਿੰਸਾ ਦੇ ਮਾਸਟਰਮਾਇੰਡ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨ ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਲੋਕਾਂ ‘ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ।

ਇਹ ਲੋਕ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਹਿਰਾਉਣ ‘ਤੇ ਲੋਕਾਂ ਨੂੰ ਹਿੰਸਾ ਲਈ ਉਕਸਾਉਣ ‘ਚ ਸ਼ਾਮਲ ਸਨ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਗ੍ਰਿਫ਼ਤਾਰ ਕੀਤਾ ਹੈ। 26 ਜਨਵਰੀ ਤੋਂ ਬਾਅਦ ਤੋਂ ਮੁੱਖ ਮੁਲਜ਼ਮ ਦੀਪ ਸਿੱਧੂ ਫਰਾਰ ਸੀ। ਹਾਲਾਂਕਿ ਦੀਪ ਤੋਂ ਇਲਾਵਾ ਗੈਂਗਸਟਰ ਲੱਖਾ ਸਿਧਾਨਾ ਤੇ ਲਾਲ ਕਿਲ੍ਹੇ ‘ਤੇ ਝੰਡਾ ਫਹਿਰਾਉਣ ਵਾਲਾ ਜੁਗਰਾਜ ਅਜੇ ਵੀ ਲਾਪਤਾ ਹੈ। ਦਿੱਲੀ ਪੁਲਿਸ ਨੇ ਹਿੰਸਾ ਫੈਲਾਉਣ ਵਾਲੇ ਕਰੀਬ 50 ਲੋਕਾਂ ਦੀਆਂ ਤਸੀਵੀਰਾਂ ਵੀ ਜਾਰੀ ਕੀਤੀਆਂ ਹਨ।

LEAVE A REPLY

Please enter your comment!
Please enter your name here