ਮਾਨਸਾ 23,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਲੋਕ ਲੋਕ ਸੇਵਾ ਲਈ ਸਮਰਪਿਤ ਅਤੇ ਲੋੜਵੰਦਾਂ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਸ਼ਹੀਦ ਭਗਤ ਸਿੰਘ ਯੂਥ ਅਤੇ ਸਪੋਰਟਸ ਕਲੱਬ ਸੇਮਾ ਬਠਿੰਡਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਚਾਰ ਬਹੁਤ ਲੋੜਵੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਾਸ਼ਨ ਦਿੱਤਾ ਗਿਆ ।ਇਸ ਮੌਕੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਨੌਜਵਾਨ ਆਗੂ ਨਰਿੰਦਰ ਸਿੰਘ ਸੇਮਾ ਨੇ ਦੱਸਿਆ ਕਿ ਕਲੱਬ ਵੱਲੋਂ ਸਮੇਂ ਸਮੇਂ ਤੇ ਜਿੱਥੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ ।ਉੱਥੇ ਹੀ ਬੀਮਾਰ ਅਪਾਹਜ ਲੋਕਾਂ ਦਾ ਇਲਾਜ ਅੱਖਾਂ ਦੇ ਅਪਰੇਸ਼ਨ ਪੜ੍ਹਾਈ ਚ ਹੁਸ਼ਿਆਰ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਵਿੱਚ ਵੀ ਸਹਿਯੋਗ ਕੀਤਾ ਜਾਂਦਾ ਹੈ।ਲੰਬੇ ਸਮੇਂ ਤੋਂ ਨਸ਼ਾ ਛੁਡਾਊ ਕੈਂਪ ਅਤੇ ਹੋਰ ਸਮਾਜ ਸੇਵਾ ਦੇ ਕੰਮ ਕਲੱਬ ਵੱਲੋਂ ਕੀਤੇ ਜਾਂਦੇ ਹਨ । ਮਾਨਸਾ ਜ਼ਿਲ੍ਹੇ ਵਿੱਚ ਲੰਬੇ ਸਮੇਂ ਤੋਂ ਲੋਕ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ ਜਿੱਥੇ ਲੋੜਵੰਦ ਲੋਕਾਂ ਦਾ ਇਲਾਜ ਰਾਸ਼ਨ ਦਵਾਈਆਂ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਵਿੱਚ ਵੀ ਸਹਿਯੋਗ ਕੀਤਾ ਜਾ ਰਿਹਾ ਹੈ ।