ਵਪਾਰ ਮੰਡਲ ਦੇ ਪ੍ਰਧਾਨ ਬੱਬੀ ਦਾਨੇਵਾਲੀਆ ਵੱਲੋਂ ਸ਼ਹਿਰ ਸੰਬੰਧੀ ਜੋ ਵੀ ਪ੍ਰੋਗਰਾਮ ਦਿੱਤਾ ਜਾਵੇਗਾ ਅਗਰਵਾਲ ਸਭਾ ਪੰਜਾਬ ਉਸ ਨਾਲ ਪੂਰੀ ਤਰ੍ਹਾਂ ਡਟ ਕੇ ਖਡ਼੍ਹੇਗੀ – ਪ੍ਰਸ਼ੋਤਮ ਬਾਂਸਲ

0
103

ਮਾਨਸਾ 5 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) ਵਪਾਰ ਮੰਡਲ ਮਾਨਸਾ ਵੱਲੋ ਸ਼ਹਿਰ ਅੰਦਰ ਹਰ ਰੋਜ਼ ਲੁੱਟਖੋਹ ਦੀਆਂ ਘਟਨਾਵਾਂਸੰਬੰਧੀ ਜੋ ਸੰਘਰਸ਼ ਦਾ ਐਲਾਨ ਕੀਤਾ ਹੈ ਉਸ ਵਿੱਚ ਅਗਰਵਾਲ ਸਭਾ ਪੰਜਾਬ ਇਕਾਈ ਦਾ ਸਮਰਥਨ ਕਰੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਸ਼ੋਤਮ ਬਾਂਸਲ ਪ੍ਰਧਾਨ ਅਗਰਵਾਲ ਸਭਾ ਪੰਜਾਬ ਮਾਨਸਾ ਨੇ ਕਿਹਾ ਕਿ ਮਾਨਸਾ ਸਹਿਰ ਵਿੱਚ ਬਹੁਤ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਅਤੇ ਨਸ਼ਿਆਂ ਦੀ ਭਰਮਾਰ ਵਿੱਚ ਜ਼ਿਆਦਾ ਵਾਧਾ ਹੋ ਗਿਆ ਹੈ। ਜਿਸਦਾ ਮੁੱਖ ਕਾਰਨ ਨਸ਼ੇੜੀ ਵੀ ਹਨ ਜੋ ਨਸ਼ੇ ਵਿੱਚ ਧੁੱਤ ਹੋ ਕੇ ਦਿਨ ਰਾਤ ਸ਼ਰੇਆਮ ਸੜਕਾਂ ਉਪਰ ਘੁੰਮਦੇ ਰਹਿੰਦੇ ਹਨ। ਜਦੋਂ ਵੀ ਕੋਈ ਇਕੱਲੀ ਮਹਿਲਾਵਾਂ ਮਿਲਦੀਆਂ ਹਨ ਉਨ੍ਹਾਂ ਨਾਲ ਲੁੱਟਖੋਹ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਰਾਤ ਨੂੰ ਵੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਅਜਿਹੇ ਮਾੜੇ ਅਨਸਰ ਵਾਰਦਾਤਾ ਨੂੰ ਅੰਜਾਮ ਦੇ ਰਹੇ ਹਨ। ਮਾਨਸਾ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਬਹੁਤ ਜ਼ਿਆਦਾ ਵੱਡੇ ਪੱਧਰ ਤੇ ਮੈਡੀਕਲ ਅਤੇ ਹੋਰ ਨਸ਼ਿਆਂ ਦੀ ਭਰਮਾਰ ਹੈ । ਮੈਡੀਕਲ ਅਤੇ ਹੋਰ ਨਸ਼ੇ ਸ਼ਰ੍ਹੇਆਮ ਵਿਕ ਰਹੇ ਹਨ ਜਿਨ੍ਹਾਂ ਉੱਪਰ ਕਾਬੂ ਪਾਉਣ ਵਿਚ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਅਸੀਂ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨਾਲ ਵੀ ਸੰਪਰਕ ਕੀਤਾ ਹੈ ਜੇਕਰ ਆਉਂਦੇ ਦਿਨਾਂ ਵਿੱਚ ਇਨ੍ਹਾਂ ਲੁੱਟ ਖੋਹ ਦੀਆਂ ਵਾਰਦਾਤਾਂ ਅਤੇ ਵਧ ਰਹੇ ਨਸ਼ਿਆਂ ਉੱਪਰ ਕਾਬੂ ਨਾ ਪਾਇਆ ਗਿਆ ਉਨ੍ਹਾਂ ਕਿਹਾ ਕਿ ਅਗਰਵਾਲ ਸਭਾ ਪੰਜਾਬ ਵਿਉਪਾਰ ਮੰਡਲ ਮਾਨਸਾ ਨਾਲ ਮਿਲ ਕੇ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹੈ ਉਨ੍ਹਾਂ ਕਿਹਾ ਕਿ ਵਪਾਰ ਮੰਡਲ ਦੇ ਪ੍ਰਧਾਨ ਬੱਬੀ ਦਾਨੇਵਾਲੀਆ ਵੱਲੋਂ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ। ਉਸ ਵਿਚ ਵੱਧ ਚਡ਼੍ਹ ਕੇ ਸਹਿਯੋਗ ਕੀਤਾ ਜਾਵੇਗਾ ਪ੍ਰਸ਼ੋਤਮ ਬਾਂਸਲ ਨੇ ਕਿਹਾ ਕਿ ਮਾਨਸਾ ਵਿੱਚ ਪਿਛਲੇ ਇੱਕ ਮਹੀਨੇ ਦੌਰਾਨ ਬਹੁਤ ਸਾਰੀਆਂ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਹੋਈਆਂ ਹਨ।ਇਸ ਤੋਂ ਇਲਾਵਾ ਨਸ਼ੇੜੀ ਸੜਕਾਂ ਉਪਰ ਘੁੰਮਦੇ ਆਮ ਹੀ ਵੇਖੇ ਜਾਂਦੇ ਹਨ ।ਸੋਚਣ ਵਾਲੀ ਗੱਲ ਹੈ ਕਿ ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਨਸ਼ੇ ਖਾਤਮੇ ਵੱਲ ਹਨ ਦੂਜੇ ਪਾਸੇ ਨੌਜਵਾਨ ਪੀੜ੍ਹੀ ਸ਼ਰ੍ਹੇਆਮ ਨਸ਼ਿਆਂ ਵਿੱਚ ਧੁੱਤ ਹੋ ਕੇ ਬਾਜ਼ਾਰਾਂ ਵਿੱਚ ਘੁੰਮ ਰਹੀ ਹੈ। ਵਪਾਰ ਮੰਡਲ ਨਾਲ ਮਿਲ ਕੇ ਮਾਨਸਾ ਸ਼ਹਿਰ ਵਾਸੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਬਾਉਣ ਨਸ਼ਿਆਂ ਜਿਹੀ ਭਿਆਨਕ ਬੀਮਾਰੀ ਤੋਂ ਛੁਟਕਾਰਾ ਦਿਵਾਉਣ ਲਈ ਹਰ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਅਤੇ ਵਪਾਰ ਮੰਡਲ ਮਾਨਸਾ ਨੂੰ ਸਹਿਯੋਗ ਦਿੱਤਾ ਜਾਵੇਗਾ ਉਨ੍ਹਾਂ ਸਮੂਹ ਮਾਨਸਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸੰਘਰਸ਼ ਵਿੱਚ ਵਪਾਰ ਮੰਡਲ ਮਾਨਸਾ ਦਾ ਸਾਥ ਦੇਣ।

LEAVE A REPLY

Please enter your comment!
Please enter your name here