ਐਸ.ਡੀ.ਐਮ ਮਾਨਸਾ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

0
85

ਮਾਨਸਾ,06,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) :ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਮਾਨਸਾ ਡਾ. ਸ਼ਿਖਾ ਭਗਤ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਈ ਕਾਰਡ ਬਣਾਉਣ ਲਈ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ।ਉਪ ਮੰਡਲ ਮੈਜਿਸਟਰੇਟ ਨੇ ਕੈਂਪ ਵਾਲੀਆਂ ਥਾਂਵਾਂ ’ਤੇ ਕੋਵਿਡ-19 ਦੀਆਂ ਸਾਵਧਾਨੀਆਂ ਦਾ ਵਿਸ਼ੇਸ ਧਿਆਨ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਨੂੰ ਈ ਕਾਰਡ ਬਣਾਉਣ ਲਈ ਕੈਂਪਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਕੈਂਪਾਂ ਰਾਹੀ ਲਾਭਪਾਤਰੀ 10 ਮਾਰਚ ਤੱਕ ਆਪਣੇ ਈ ਕਾਰਡ ਬਣਵਾ ਸਕਦੇ ਹਨ, ਜਿਸਦੇ ਲਈ ਹਰੇਕ ਪਹਿਲਾਂ ਤੋਂ ਰਜਿਸਟਰਡ ਨਾਗਰਿਕ ਨੂੰ ਪ੍ਰਤੀ ਕਾਰਡ 30 ਰੁਪਏ ਫੀਸ ਅਦਾ ਕਰਨੀ ਪਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਅਤੇ ਇੰਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਸਾਲਾਨਾ 5 ਲੱਖ ਰੁਪਏ ਤੱਕ ਦੀ ਨਗਦੀ ਰਹਿਤ ਇਲਾਜ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।

LEAVE A REPLY

Please enter your comment!
Please enter your name here