ਮਾਪੇ ਅਧਿਆਪਕ ਮਿਲਣੀ ਦੇ ਪਹਿਲੇ ਦਿਨ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਗਿਆ ਜਾਣੂ

0
103

 ਮਾਨਸਾ, 8 ਮਾਰਚ (ਸਾਰਾ ਯਹਾਂ/ਬੀਰਬਲ ਧਾਲੀਵਾਲ : ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪੇ-ਅਧਿਆਪਕ ਮਿਲਣੀ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਹਨਾਂ ਦੇ ਬੱਚਿਆਂ ਦੀ ਪ੍ਰੀ ਬੋਰਡ ਪ੍ਰੀਖਿਆ ਦੀ ਕਾਰਗੁਜ਼ਾਰੀ ਸਾਂਝੀ ਕਰਨ ਤੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਮਾਨਸਾ ਨੇ ਮਾਪੇ-ਅਧਿਆਪਕ ਮਿਲਣੀ ਦੇ ਪਹਿਲੇ ਦਿਨ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਮਾਰਟ ਸਕੂਲਾਂ ’ਚ ਤਬਦੀਲ ਹੋਏ ਸਰਕਾਰੀ ਸਕੂਲਾਂ ਵਿੱਚ ਸਰਕਾਰ ਅਤੇ ਸਮਾਜ ਦੇ ਆਪਸੀ ਸਹਿਯੋਗ ਨਾਲ ਹਰ ਕਿਸਮ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਜਗਰੂਪ ਭਾਰਤੀ ਨੇ ਦੱਸਿਆ ਕਿ ਸਰਕਾਰੀ ਸਕੂਲ ਦਿੱਖ ਵਿੱਚ ਕਾਫ਼ੀ ਸੁਧਾਰ ਆ ਚੁੱਕਾ ਹੈ। ਉਨ੍ਹਾਂ ਦੱÎਸਿਆ ਕਿ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਲਈ ਸਕੂਲਾਂ ਵਿੱਚ ਪ੍ਰਾਜੈਕਟਰ, ਐਲ.ਸੀ.ਡੀਜ਼ ਅਤੇ ਐਜੂਸੈੱਟ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਦਲਦੀਆਂ ਪੜ੍ਹਾਈ ਤਕਨੀਕਾਂ ਅਨੁਸਾਰ ਸਕੂਲਾਂ ਵਿੱਚ ਵਿੱਦਿਅਕ ਪਾਰਕਾਂ ਦੀ ਵਿਵਸਥਾ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ ਜਰੂਰਤ ਸਿਰਫ਼ ਉਸ ਪ੍ਰਤਿਭਾ ਨੂੰ ਤਲਾਸ਼ਣ ਅਤੇ ਤਰਾਸ਼ਣ ਦੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਅੱਜ ਦਾ ਸ਼ਬਦ ਗਤੀਵਿਧੀ ਜਰੀਏ ਵਿਦਿਆਰਥੀਆਂ ਦਾ ਪੰਜਾਬੀ ਅਤੇ ਅੰਗਰੇਜ਼ੀ ਸ਼ਬਦ ਭੰਡਾਰ ਅਮੀਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਅੰਗਰੇਜ਼ੀ ਬੋਲਣ ਤੋਂ ਨਹੀਂ ਝਿਜਕਦੇ। ਅੰਗਰੇਜ਼ੀ ਬੂਸਟਰ ਕਲੱਬ ਅਧੀਨ ਬਿਨਾਂ ਝਿਜਕ ਅੰਗਰੇਜ਼ੀ ਬੋਲਦੇ ਵਿਦਿਆਰਥੀਆਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਭ ਦਾ ਧਿਆਨ ਖਿੱਚ ਰਹੀਆਂ ਹਨ। ਮਾਪੇ-ਅਧਿਆਪਕ ਮਿਲਣੀ ਮੌਕੇ ਜ਼ਿਲ੍ਹਾ ਮਾਨਸਾ ਦੇ ਵੱਖ- ਵੱਖ ਸਕੂਲਾਂ ਵਿੱਚ ਉਚੇਚਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਸ਼ਹੀਦ ਜਗਸੀਰ ਸਿੰਘ ਸ.ਸ.ਸ.ਸਮਾਰਟ ਸਕੂਲ ਬੋਹਾ, ਸਰਕਾਰੀ ਸੀਨੀਅਰ ਹਾਈ ਸਕੂਲ ਰੱਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਰਦੂਲਗੜ੍ਹ, ਸਰਕਾਰੀ ਹਾਈ ਸਕੂਲ ਗੁੜੱਦੀ , ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ, ਸਰਕਾਰੀ ਹਾਈ ਸਕੂਲ ਬੋੜਾਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾਂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜੇਵਾਲਾ, ਸਰਕਾਰੀ ਹਾਈ ਸਕੂਲ ਫ਼ਤਿਹਪੁਰ, ਸਰਕਾਰੀ ਮਿਡਲ ਸਕੂਲ ਝੁਨੀਰ, ਸਰਕਾਰੀ ਮਿਡਲ ਸਕੂਲ ਜਵਾਹਰਕੇ, ਸਰਕਾਰੀ ਮਿਡਲ ਸਕੂਲ ਮੋਜੋ ਖੁਰਦ, ਸਰਕਾਰੀ ਮਿਡਲ ਸਕੂਲ ਕੋਟਲੱਲੂ ਅਤੇ ਸਰਕਾਰੀ ਮਿਡਲ ਸਕੂਲ ਬੱਪੀਆਣਾ ਵਿਖੇ ਵੀ ਮਾਪੇ ਅਧਿਆਪਕ ਮਿਲਣੀ ਦੇ ਉਚੇਚੇ ਪ੍ਰਬੰਧ ਕੀਤੇ ਗਏ। 

LEAVE A REPLY

Please enter your comment!
Please enter your name here