ਕੀ ਹੁਣ ਮੰਨ ਜਾਣਗੇ ਨਵਜੋਤ ਸਿੱਧੂ? ਹਰੀਸ਼ ਰਾਵਤ ਨੇ ਕੀਤੀ ਮੀਟਿੰਗ, ਇਸ ਗੱਲ ‘ਤੇ ਫਸਿਆ ਪੇਚ

0
142

ਚੰਡੀਗੜ੍ਹ 10,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਮਨਾਉਣ ਦੀ ਮੁੜ ਕੋਸ਼ਿਸ਼ ਕੀਤੀ ਹੈ। ਰਾਵਤ ਨੇ ਸਿੱਧੂ ਨੂੰ ਵਾਪਸ ਪੰਜਾਬ ਸਰਕਾਰ ਵਿੱਚ ਲਿਆਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਹਰੀਸ਼ ਰਾਵਤ ਨੇ ਬੁੱਧਵਾਰ ਸਵੇਰੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਨਾਸ਼ਤੇ ਦੌਰਾਨ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ।

ਸੂਤਰਾਂ ਅਨੁਸਾਰ ਖ਼ਬਰ ਇਹ ਹੈ ਕਿ ਇਸ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਇਸ ਗੱਲ ‘ਤੇ ਅੜੇ ਰਹੇ ਕਿ ਜਾਂ ਤਾਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ ਜਾਂ ਫਿਰ ਪੰਜਾਬ ਮੰਤਰੀ ਮੰਡਲ ਵਿੱਚ ਪੁਰਾਣਾ ਪੋਰਟਫੋਲੀਓ ਜੋ ਉਨ੍ਹਾਂ ਤੋਂ ਲਿਆ ਗਿਆ ਸੀ, ਸਨਮਾਨ ਨਾਲ ਵਾਪਸ ਕੀਤਾ ਜਾਵੇ।

ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਹੁਣ ਹਰੀਸ਼ ਰਾਵਤ ਜਲਦੀ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ ਤੇ ਇਸ ਪੂਰੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਜਾਂ ਸਥਾਨਕ ਬਾਡੀ ਵਿਭਾਗ ਦੇ ਪ੍ਰਧਾਨ ਦਾ ਅਹੁਦਾ ਨਵਜੋਤ ਸਿੱਧੂ ਨੂੰ ਨਹੀਂ ਦੇਣਾ ਚਾਹੁੰਦੇ।

ਦੱਸ ਦਈਏ ਕਿ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਣੇ ਦੌਰਾਨ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਸਾਬਕਾ ਕ੍ਰਿਕਟਰ ਦੀ ਮੰਤਰੀ ਮੰਡਲ ਵਿੱਚ ਮੁੜ ਵਾਪਸੀ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸੀ। ਮੰਤਰੀ ਮੰਡਲ ਵਿੱਚ ਕੀਤੇ ਗਏ ਤਬਦੀਲੀ ਦੌਰਾਨ ਨਵਜੋਤ ਸਿੱਧੂ ਤੋਂ ਅਹਿਮ ਪੋਰਟਫੋਲੀਓ ਲੈ ਲਏ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਉਹ ਕਾਂਗਰਸ ਦੀਆਂ ਸਾਰੀਆਂ ਸਰਗਰਮੀਆਂ ਤੋਂ ਦੂਰ ਰਰਿਣ ਲੱਗੇ।

LEAVE A REPLY

Please enter your comment!
Please enter your name here