ਮਾਨਸਾ, 12—03—2021(ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਅ ੈਸ. ਐਕਟ:
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਸੁਖਪਾਲ ਕੌਰ ਉਰਫ ਵੀਰਪਾਲ ਕੌਰ ਪਤਨੀ ਲੇਖਰਾਜ ਅਤੇ
ਚਾਂਦ ਰਾਣੀ ਪਤਨੀ ਮਾਨ ਸਿੰਘ ਉਰਫ ਮਾਨਾਂ ਵਾਸੀਅਨ ਬਰੇਟਾ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 60 ਗ੍ਰਾਮ ਗਾਂਜਾ ਅਤੇ
55 ਗ੍ਰਾਮ ਸੁਲਫਾ ਬਰਾਮਦ ਕੀਤਾ, ਜਿਹਨਾਂ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕੀਤਾ ਗਿਆ ਹੈ। ਦੋਨਾਂ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ
ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੁਲਵਿੰਦਰ ਸਿੰਘ ਪੁੱਤਰ ਤੇਜਾ ਸਿੰਘ
ਵਾਸੀ ਅੱਕਾਂਵਾਲੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ
ਮੁਲਜਿਮ ਨੂੰ ਕਾਬ ੂ ਕਰਕੇ 60 ਲੀਟਰ ਲਾਹਣ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਅਵਤਾਰ ਸਿੰਘ ਉਰਫ ਗੋਰੀ ਪੁੱਤਰ ਦਲੀਪ ਸਿੰਘ ਵਾਸੀ ਅਹਿਮਦਪੁਰ ਵਿਰੁੱਧ ਆਬਕਾਰੀ
ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ
ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਪ੍ਰੀਤ ਸਿੰਘ ਉਰਫ
ਪੀਤਾ ਪੁੱਤਰ ਲਾਭ ਸਿੰਘ ਵਾਸੀ ਜਟਾਣਾ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ
ਪਾਰਟੀ ਨੇ ਰੇਡ ਕਰਕੇ 45 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਜੋਗਾ ਦੀ
ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੇਸਰ ਸਿੰਘ ਉਰਫ ਭੀਮ ਪੁੱਤਰ ਮਲਕੀਤ ਸਿੰਘ ਵਾਸੀ ਰੱਲਾ ਵਿਰੁੱਧ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 20
ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਨਾਨਕ ਸਿੰਘ ਪੁੱਤਰ ਜਗਤਾਰ
ਸਿੰਘ ਵਾਸੀ ਮਾਨਸਾ ਨੂੰ ਮੋਟਰਸਾਈਕਲ ਨੰ:ਪੀਬੀ.31ਜੇ—1178 ਸਮੇਤ ਕਾਬ ੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ
ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਪ੍ਰਦੀਪ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਭੱਲਣਵਾੜਾ ਨੂੰ ਕਾਬ ੂ ਕਰਕੇ 9
ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ
ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੋਘਾ ਸਿੰਘ
ਪੁੱਤਰ ਗਮਦੂਰ ਸਿੰਘ ਵਾਸੀ ਗੇਹਲੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ
ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 15 ਲੀਟਰ
ਲਾਹਣ, 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਦੇਵ ਸਿੰਘ
ਉਰਫ ਭੋਲਾ ਪੁੱਤਰ ਜੱਗਰ ਸਿੰਘ ਵਾਸੀ ਕੁਲੈਹਰੀ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ
(ਹਰਿਆਣਾ) ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।