*ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਸਰਕਾਰੀ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ*

0
29

ਬੁਢਲਾਡਾ 15,ਮਾਰਚ (ਸਾਰਾ ਯਹਾਂ /ਅਮਨ ਮਹਿਤਾ)- ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ  ਦੀਆਂ ਘਰੇਲੂ ਪ੍ਰੀਖਿਆਵਾਂ ਕੋਰੋਨਾ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੇ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ।ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ।             ਸੰਜੀਵ ਕੁਮਾਰ ਬਾਂਸਲ  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ  ਅਤੇ ਜਗਰੂਪ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ ਜੀ ਨੇ ਦੱਸਿਆ ਕਿ ਸੂਬੇ ‘ਚ ਕੋਰੋਨਾ ਕੇਸਾਂ ‘ਚ ਮੁੜ ਤੋਂ ਇਜ਼ਾਫਾ ਹੋਣ ਨਾਲ਼ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਪ੍ਰੀਖਿਆ ਤਿਆਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਇਹਨਾਂ ਹਦਾਇਤਾਂ ਦੇ ਮੱਦੇਨਜ਼ਰ ਵਿਦਿਆਰਥੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਸਾਵਧਾਨੀਆਂ ਦਾ ਪਾਲਣ ਕਰਦਿਆਂ ਪ੍ਰੀਖਿਆਵਾਂ ਦੇਣ ਲਈ ਸਕੂਲਾਂ ਵਿੱਚ ਆਉਣਗੇ।ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗੀ ਫ਼ੈਸਲੇ ਅਨੁਸਾਰ ਅੱਜ ਸ਼ੁਰੂ ਹੋਈਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਦੇ ਪਹਿਲੇ ਦਿਨ ਸਵੇਰ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਅਤੇ ਹਾਈ ਸਕੂਲਾਂ ਵਿੱਚ ਛੇਵੀਂ ਜਮਾਤ ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਛੇਵੀਂ ਜਮਾਤ ਦੀ ਗਣਿਤ ਅਤੇ ਗਿਆਰਵੀਂ ਜਮਾਤ ਦੀ ਜਨਰਲ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।

ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਅਤੇ ਨੌਵੀਂ ਜਮਾਤ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।            ਸਰਕਾਰੀ ਹਾਈ ਸਕੂਲ ਦੋਦੜਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ  ਸਕੂਲ (ਕੰਨਿਆ )ਬੁਢਲਾਡਾ , ਸਰਕਾਰੀ ਹਾਈ ਸਕੂਲ  ਰਾਮਪੁਰ ਮੰਡੇਰ , ਸਰਕਾਰੀ ਹਾਈ ਸਕੂਲ ਅਹਿਮਦਪੁਰ,ਸਰਕਾਰੀ ਮਿਡਲ ਸਕੂਲ ਸੇਰਖਾਂ ਵਾਲ਼ਾ , ਸਰਕਾਰੀ ਹਾਈ ਸਕੂਲ ਗੁੜੱਦੀ ,ਸਰਕਾਰੀ ਹਾਈ ਸਕੂਲ ਕੋਟਧਰਮੂ, ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ,ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਿਉਂਦ ਕਲਾਂ, ਸਰਕਾਰੀ ਹਾਈ ਸਕੂਲ ਕੁਲਾਣਾ,ਸਰਕਾਰੀ ਮਿਡਲ ਸਕੂਲ ਦਰੀਆਪੁਰ ਕਲਾਂ ,ਸਰਕਾਰੀ ਮਿਡਲ ਸਕੂਲ ਕੋਰਵਾਲਾ ,ਸਰਕਾਰੀ ਮਿਡਲ ਸਕੂਲ ਅਚਾਨਕ ,ਸਰਕਾਰੀ ਹਾਈ ਸਕੂਲ ਮਘਾਣੀਆਂ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਅੱਜ ਪ੍ਰੀਖਿਆਵਾਂ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਮਾਸਕ ਪਹਿਨ ਕੇ ਸਕੂਲ ਆਉਣ, ਪੇਪਰ ਕਰਨ ਲਈ ਲੋੜੀਂਦੀ ਸਮੱਗਰੀ ਆਪੋ- ਆਪਣੀ ਲਿਆਉਣ ਆਦਿ ਹਦਾਇਤਾਂ ਦੀ ਵਟਸਐਪ ਗਰੁੱਪਾਂ ਰਾਹੀਂ ਅਗਾਊਂ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਉਪਲਬਧ ਕਰਵਾਏ ਗਏ।ਵਿਦਿਆਰਥੀ

ਆਂ ਨੂੰ ਆਪਣੀ ਪਾਣੀ ਦੀ ਬੋਤਲ,ਜੁਮੈਟਰੀ, ਪੈੱਨ ਅਤੇ ਪੈੱਨਸਿਲ ਆਦਿ ਦੂਜੇ ਵਿਦਿਆਰਥੀਆਂ ਨਾਲ ਸਾਂਝਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਮੁਖੀਆਂ ਨੇ ਦੱਸਿਆ ਕਿ ਸੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਇੱਕ ਡੈਸਕ ‘ਤੇ ਸਿਰਫ਼ ਇੱਕ ਵਿਦਿਆਰਥੀ ਹੀ ਬਿਠਾਇਆ ਗਿਆ।

LEAVE A REPLY

Please enter your comment!
Please enter your name here