ਬੁਢਲਾਡਾ, 15,ਮਾਰਚ (ਸਾਰਾ ਯਹਾਂ /ਅਮਨ ਅਮਿਤ): ਆਰਥਿਕ ਤੌਰ ਤੇ ਟੱੁਟ ਚੁੱਕੇ ਦਿਹਾੜੀਦਾਰ ਕਿਸਾਨ ਵੱਲੋਂ ਆਤਮਹੱਤਿਆ ਕਰਨ ਦਾ ਸਮਾਚਾਰ ਮਿਿਲਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਦੋਦੜਾ ਦੇ ਸੁਰਜੀਤ ਸਿੰਘ (36) ਪੱੁਤਰ ਮੱਖਣ ਸਿੰਘ ਜੋ ਕਰਜ਼ੇ ਦੇ ਬੋਝ ਹੇਠਾਂ ਦੱਬਣ ਕਾਰਨ ਮਾਨਸਿਕ ਤੋਰ ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸਨੇ ਕੁੱਝ ਦਿਨ ਪਹਿਲਾ ਆਪਣੇ ਘਰ ਅੰਦਰ ਜਹਿਰੀਲੀ ਚੀਜ਼ ਪੀ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਜਿੱਥੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ। ਜਿੱਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਦੇ ਵੱਡੇ ਹਸਪਤਾਲ ਵਿੱਚ ਭੇਜ਼ ਦਿੱਤਾ ਗਿਆ ਸੀ ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਗੋਲਡੀ ਨੇ ਦੱਸਿਆ ਕਿ ਮ੍ਰਿਤਕ ਉੱਪਰ 15 ਲੱਖ ਰੁਪਏ ਦੀ ਦੇਣਦਾਰੀ ਸੀ ਅਤੇ ਦਿਹਾੜੀ ਕਰਕੇ ਪਰਿਵਾਰ ਨੂੰ ਪਾਲਦਾ ਸੀ। ਮ੍ਰਿਤਕ ਦੀ ਲਾਸ਼ ਪੋੋਸਟ ਮਾਰਟਮ ਲਈ ਮੁਰਦਾਘਰ ਵਿੱਚ ਲਿਆਦੀ ਗਈ ਹੈ। ਪੁਲਿਸ ਕਾਰਵਾਈ ਉਪਰੰਤ ਮ੍ਰਿਤਕ ਦਾ ਸੰਸਕਾਰ ਕੀਤਾ ਜਾਵੇਗਾ।