ਮਾਨਸਾ, 16 ਮਾਰਚ (ਸਾਰਾ ਯਹਾਂ /ਹਿਤੇਸ਼ ਸ਼ਰਮਾ ) : ਕੋਵਿਡ—19 ਦੀ ਮਹਾਂਮਾਰੀ ਤੋਂ ਬਚਾਅ ਸਬੰਧੀ 16 ਜਨਵਰੀ 2021 ਨੂੰ ਸੁ਼ਰੂ ਹੋਈ ਕੋਵੀਸ਼ੀਲਡ ਵੈਕਸੀਨ ਤਹਿਤ ਹੁਣ ਤੱਕ ਮਾਨਸਾ ਜਿ਼ਲ੍ਹੇ ਵਿੱਚ 4916 ਵਿਅਕਤੀਆਂ ਦੇ ਵੈਕਸੀਨ ਲੱਗ ਚੁੱਕੀ ਹੈ।ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕੋਵਾਸ਼ੀਲਡ ਦੀ ਪਹਿਲੀ ਡੋਜ਼ ਲਗਵਾਈ।ਉਨ੍ਹਾਂ ਵੈਕਸੀਨ ਲਗਵਾਉਣ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਵਾਸੀ਼ਲਡ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਵੈਕਸੀਨ ਹੈ।ਉਨ੍ਹਾਂ ਦੱਸਿਆ ਕਿ ਵੈਕਸੀਨ ਹੋਣ ਤੋਂ ਬਾਅਦ ਹੀ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾਹੈ।ਉਹਨਾਂ ਲੋਕਾਂ ਨੂੰੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਵੈਕਸੀਨ ਲਗਵਾਈ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਜਿਲ੍ਹਾ ਮਾਨਸਾ ਵਿੱਚ 15 ਮਾਰਚ 2021 ਤੱਕ 4916 ਲਾਭਪਾਤਰੀਆਂ ਦੇ ਕੋਵੀਸੀ਼ਲਡ ਵੈਕਸੀਨ ਲੱਗ ਚੱੁਕੀ ਹੈ।ਜਿਸ ਵਿੱਚ 1277 ਹੈਲਥਵਰਕਰਾਂ, 2074 ਫਰੰਟ ਲਾਈਨ ਵਰਕਰਾਂ, 1395 ਸੀਨੀਅਰ ਸਿਟੀਜਨਾਂ, 45 ਸਾਲ ਤੋਂ ਵੱਧ ਉਮਰ ਦੇ 150 ਵਿਅਕਤੀਆਂ ਅਤੇ 20 ਮਾਲ ਵਿਭਾਗ ਕਰਮਚਾਰੀ ਵੈਕਸੀਨ ਲੱਗਵਾ ਚੁੱਕੇ ਹਨ ਤੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਜਿਆਦਾ ਭੀੜ—ਭੜੱਕੇ ਵਾਲੀਆਂ ਥਾਵਾਂ *ਤੇ ਜਾਣ ਤੋਂ ਗੁਰੇਜ਼ ਕਰਨਾ, ਖੰਘਣ ਅਤੇ ਛਿੱਕ ਮਾਰਦੇ ਸਮੇਂ ਆਪਣਾ ਮੂੰਹ ਸਾਫ਼ ਕੱਪੜੇ ਨਾਲ ਢੱਕ ਕੇ ਰੱਖਣਾ, ਹੱਥਾਂ ਨੂੰ ਵਾਰ—ਵਾਰ ਸਾਬਣ ਨਾਲ ਧੋਣ ਵਰਗੀਆਂ ਸਾਵਧਾਨੀਆਂ ਰੱਖਦੇ ਹੋਏ ਪਰਿਵਾਰ ਅਤੇ ਸਮਾਜ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਵਿੱਚ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਵੱਧ ਤੋਂ ਵੱਧ ਟੈਸਟ ਕਰਵਾਏ ਜਾਣ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ. ਹਰਚੰਦ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜਿ਼ਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ ਅਤੇ ਏ.ਐਨ.ਐਮ. ਸੁਸ਼ਮਾ ਮੌਜੂਦ ਸਨ।