ਸੰਗਰੂਰ 18,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਸੰਗਰੂਰ ‘ਚ ਕਬੂਤਰ ਫੜਨ ਗਏ ਇੱਕ ਨੌਜਵਾਨ ਨੂੰ ਅਲਫ ਨੰਗਾ ਕਰਕੇ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ ਸਗੋਂ ਇਸ ਪੂਰੀ ਹਰਕਤ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਹੈ। ਕੁੱਟਮਾਰ ਦਾ ਸ਼ਿਕਾਰ ਹੋਇਆ ਨੌਜਵਾਨ ਪਿੰਡ ਸਰਵਰਪੁਰ ਦਾ ਹੈ। ਉਸ ਨੂੰ ਜ਼ਖਮੀ ਹਾਲਤ ‘ਚ ਅਮਰਗੜ੍ਹ ਹਸਪਤਾਲ ‘ਚ ਜ਼ੇਰੇ ਇਲਾਜ ਦਾਖਲ ਕਰਵਾਇਆ ਗਿਆ ਹੈ।
ਉਸ ਨੇ ਦੱਸਿਆ ਕਿ ਉਹ ਆਪਣਾ ਕਬੂਤਰ ਫੜਨ ਲਈ ਗਲੀ ‘ਚ ਲੱਗੇ ਪਿੱਪਲ ਉੱਪਰ ਚੜ੍ਹਿਆ ਸੀ ਪਰ ਕੁਝ ਨੌਜਵਾਨਾਂ ਨੇ ਉਸ ਨੂੰ ਪਿੱਪਲ ਤੋਂ ਖਿੱਚ ਕੇ ਉਤਾਰ ਲਿਆ ਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਉਸ ਨੇ ਦੱਸਿਆ ਕਿ ਉਹ ਉਸ ਨੂੰ ਘੜੀਸਦੇ ਹੋਏ ਘਰ ਲੈ ਗਏ ਜਿੱਥੇ ਜਾ ਕੇ ਉਨ੍ਹਾਂ ਉਨ੍ਹਾਂ ਉਸ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਨਗਨ ਹਾਲਤ ‘ਚ ਉਸ ਦੀ ਵੀਡੀਓ ਬਣਾਈ ਤੇ ਫਿਰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਪੀੜਤ ਦਾ ਇਲਾਜ ਕਰ ਰਹੀ ਡਾਕਟਰ ਨੇ ਦੱਸਿਆ ਕਿ ਨੌਜਵਾਨ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੀ ਇਤਲਾਹ ਸੰਬੰਧਤ ਥਾਣੇ ਨੂੰ ਦੇ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ਡੀਐਸਪੀ ਰਾਜਨ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।