ਬੋਹਾ 22 ,ਮਾਰਚ (ਸਾਰਾ ਯਹਾਂ /ਦਰਸ਼ਨ ਹਾਕਮਵਾਲਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਬੋਹਾ ਦੀ ਮੀਟਿੰਗ ਹਲਕਾ ਸੇਵਾਦਾਰ ਡਾ ਨਿਸ਼ਾਨ ਸਿੰਘ ਹਾਕਮਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।ਇਸ ਮੀਟਿੰਗ ਵਿਚ ਸਰਕਲ ਬੋਹਾ ਦੀ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਲ ਹੋਏ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫਡ਼ੇ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਇੱਕ ਸਾਲ ਤੋਂ ਵੀ ਘੱਟ ਦਾ ਸਮਾਂ ਬਾਕੀ ਰਹਿ ਗਿਆ ਹੈ ਇਸ ਲਈ ਹੁਣ ਸਮੂਹ ਅਕਾਲੀ ਵਰਕਰਾਂ ਨੂੰ ਕਮਰਕੱਸੇ ਕੱਸ ਲੈਣੇ ਚਾਹੀਦੇ ਹਨ ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਤੰਗ ਲੋਕ ਜਲਦੀ ਹੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਜ਼ਿਲ੍ਹਾ ਪ੍ਰਧਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਸੱਤਾ ਦੇ ਸੁਪਨੇ ਤਿਆਗ ਦੇਣੇ ਚਾਹੀਦੇ ਹਨ ਕਿਉਂਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਜੇਕਰ ਕੋਈ ਪਾਰਟੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਮੁੜ ਪੈ ਸਕਦੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੀ ਹੈ ਅਤੇ ਕਾਂਗਰਸੀ ਅਤੇ ਆਪ ਵਾਲੇ ਸਿਰਫ਼ ਗੁੰਮਰਾਹਕੁਨ ਰਾਜਨੀਤੀ ਹੀ ਕਰ ਸਕਦੇ ਹਨ ।ਵਰਕਰਾਂ ਨੂੰ ਸੰਬੋਧਨ ਦੌਰਾਨ ਹਲਕਾ ਸੇਵਾਦਾਰ ਡਾ ਨਿਸ਼ਾਨ ਸਿੰਘ ਨੇ ਆਖਿਆ ਕਿ ਕਿ ਕੈਪਟਨ ਸਰਕਾਰ ਦੇ ਮੌਜੂਦਾ ਬਜਟ ਨੇ ਪੰਜਾਬੀਆਂ ਦੀਆਂ ਆਸਾਂ ਤੇ ਪਾਣੀ ਫੇਰ ਦਿੱਤਾ ਹੈ ਜਿਸ ਕਾਰਨ ਲੋਕ ਸਰਕਾਰ ਤੋਂ ਬੁਰੀ ਤਰ੍ਹਾਂ ਨਿਰਾਸ਼ ਹਨ ਕਿਉਂਕਿ ਇਸ ਬਜਟ ਵਿਚ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਅਨੁਸਾਰ ਇਕ ਵੀ ਵਾਅਦਾ ਪੂਰਾ ਨਹੀਂ ਹੋ ਸਕਿਆ ।ਇਸ ਮੌਕੇ ਉਨ੍ਹਾਂ ਸਮੂਹ ਸੀਨੀਅਰ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਲਾਮਬੰਦ ਕਰਨ ਅਤੇ ਬੂਥ ਲੈਵਲ ਦੀਆਂ ਕਮੇਟੀਆਂ ਜਲਦੀ ਹੀ ਸਥਾਪਤ ਕੀਤੀਆਂ ਜਾਣਗੀਆਂ।ਇਸ ਮੌਕੇ ਮਾਰਕੀਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਸਰਕਲ ਪ੍ਰਧਾਨ ਮਹਿੰਦਰ ਸਿੰਘ ਸੈਦੇਵਾਲਾ ਸੀਨੀਅਰ ਅਕਾਲੀ ਆਗੂ ਜੋਗਾ ਸਿੰਘ ਬੋਹਾ ਯੂਥ ਆਗੂ ਹੈਪੀ ਗਰਚਾ ਬਲਕਾਰ ਸਿੰਘ ਸਾਬਕਾ ਸਰਪੰਚ ਰਿਓਂਦ ਸਿਕੰਦਰ ਸਿੰਘ ਰਿਓਂਦ ਮਲੂਕ ਸਿੰਘ ਹਾਕਮਵਾਲਾ ਰਾਜਾ ਸਿੰਘ ਸਾਬਕਾ ਸਰਪੰਚ ਮੰਡੇਰ ਸਰਦੂਲ ਸਿੰਘ ਬੋਹਾ ਬਲਵੀਰ ਸਿੰਘ ਉੱਪਲ ਗੁਰਦੀਪ ਸਿੰਘ ਵਿਰਕ ਕੁਲਜੀਤ ਸਿੰਘ ਉੱਪਲ ਮਿਲਖਾ ਸਿੰਘ ਮਲਕੋ ਭੋਲਾ ਸਿੰਘ ਨਰਸੌਤ ਗੁਰਚਰਨ ਸਿੰਘ ਗਾਦੜਪੱਤੀ ਕੁਲਜੀਤ ਦਿਓਲ ਹੈਪੀ ਕੁਮਾਰ ਆਦਿ ਮੌਜੂਦ ਸਨ ।