*ਨਹੀਂ ਰਹੇ ਪੰਜਾਬੀ ਗਾਇਕ ਦਿਲਜਾਨ, ਸੜਕ ਹਾਦਸੇ ‘ਚ ਦਰਦਨਾਕ ਮੌਤ*

0
173

ਚੰਡੀਗੜ੍ਹ: 30,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਨੇ ਪੂਰੀ ਮਿਊਜ਼ਿਕ ਇੰਡਸਟਰੀ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਇਹ ਦੁਰਘਟਨਾ ਮੰਗਲਵਾਰ ਤੜਕੇ ਦੀ ਹੈ ਜਦੋਂ ਪੰਜਾਬੀ ਗਾਇਕ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸੀ ਤੇ ਜੰਡਿਆਲਾ ਗੁਰੂ ਦੇ ਕੋਲ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ।

ਮੌਜੂਦਾ ਜਾਣਕਾਰੀ ਮੁਤਾਬਕ ਗਾਇਕ ਦੀ ਕਾਰ ਕਾਫੀ ਤੇਜ਼ ਰਫਤਾਰ ਵਿੱਚ ਸੀ ਜਿਸ ਕਾਰਨ ਉਹ ਬੇਕਾਬੂ ਹੋ ਕੇ ਡਿਵਾਇਡਰ ਨਾਲ ਟੱਕਰਾ ਗਈ ਤੇ ਪਲਟ ਗਈ।

ਪੰਜਾਬੀ ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਘਾਟਾ ਪਿਆ ਹੈ। ਬੇਹੱਦ ਸੁਰੀਲੇ ਗਾਇਕ ਦਿਲਜਾਨ ਦੀ ਪਤਨੀ ਤੇ ਬੇਟੀ ਵਿਦੇਸ਼ ਵਿਚ ਹਨ। ਉਨ੍ਹਾਂ ਦਾ ਜਨਮ ਜਲੰਧਰ ਦੇ ਕਰਤਾਰਪੁਰ ਵਿੱਚ ਇੱਕ ਮੱਧ ਵਰਗੀ ਪਰਿਵਾਰ ‘ਚ ਹੋਇਆ ਸੀ। ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਨੇ ਦਿਲਜਾਨ ਨੂੰ ਸੰਗੀਤ ਸਿਖਾਇਆ ਸੀ। ਦਿਲਜਾਨ ਰਿਅਲਟੀ ਸ਼ੋਅ “ਆਵਾਜ਼ ਪੰਜਾਬ ਦੀ” ਵਿੱਚ ਵੀ ਹਿੱਸਾ ਲੈ ਚੁੱਕਾ ਸੀ।

ਉਹ ਪਟਿਆਲੇ ਘਰਾਣੇ ਨਾਲ ਸਬੰਧ ਰੱਖਦਾ ਸੀ।ਦਿਲਜਾਨ ਪਾਕਿਸਤਾਨੀ ਤੇ ਭਾਰਤੀ ਰਿਅਲਟੀ ਸ਼ੋਅ ‘ਸੁਰ ਕਸ਼ੇਤਰਾ’ ਵਿੱਚ ਵੀ ਪ੍ਰਤੀਯੋਗੀ ਬਣਿਆ ਸੀ। ਉਹ ਸਮੁੱਚੇ ਤੌਰ ‘ਤੇ ਸਭ ਤੋਂ ਤੇਜ਼ ਰਨਰ-ਅਪ ਰਿਹਾ ਅਤੇ ਭਾਰਤ ਵੱਲੋਂ ਜੇਤੂ ਰਿਹਾ ਸੀ। ਪੰਜਾਬੀ ਗੀਤ ਗਾ ਕੇ ਉਸ ਨੇ ਸ਼ੋਅ ਦੇ ਜੱਜਾਂ ਅੱਗੇ ਇੱਕ ਖਾਸ ਥਾਂ ਬਣਾ ਲਈ ਸੀ।

ਹਾਸਲ ਜਾਣਕਾਰੀ ਮੁਤਾਬਕ ਦਿਲਜਾਨ ਦੀ ਕਾਰ ਕਾਫੀ ਤੇਜ਼ ਰਫਤਾਰ ਸੀ ਜਿਸ ਕਾਰਨ ਬੇਕਾਬੂ ਹੋਕੇ ਡਿਵਾਇਡਰ ਨਾਲ ਟਕਰਾ ਗਈ ਤੇ ਪਲਟ ਗਈ। 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ।

2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਮਗਰੋਂ ਪੂਰਾ ਸੰਗੀਤ ਜਗਤ ਸੋਗ ਵਿੱਚ ਹੈ।

ਪੰਜਾਬੀ ਸੰਗੀਤਕਾਰ ਸਚਿਨ ਅਹੁਜਾ ਨੇ ਦਿਲਜਾਨ ਦੀ ਮੌਤ ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰ ਲਿਖਿਆ ਕਿ, “ਮੇਰੇ ਕੋਲ ਸ਼ਬਦ ਨਹੀਂ ਇਹ ਦੁੱਖ ਬਿਆਨ ਕਰਨ ਨੂੰ।”

LEAVE A REPLY

Please enter your comment!
Please enter your name here