*ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ*

0
22

ਸਰਦੂਲਗੜ੍ਹ, 6 ਅਪ੍ਰੈਲ (ਸਾਰਾ ਯਹਾਂ/ਬਲਜੀਤ ਪਾਲ ) ਸਫ਼ਾਈ ਸੇਵਕ ਯੂਨੀਅਨ ਦੇ ਵਰਕਰਾਂ ਨੇ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਮੁਜ਼ਾਹਰਾ ਚੌੰਕ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਸਾਡ਼ਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰੀ ਰੋਸ ਜ਼ਾਹਿਰ ਕਰਦਿਆਂ ਮੰਗ ਕੀਤੀ ਕਿ ਸਰਕਾਰ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ-ਨਾਲ ਪੁਰਾਣੀ ਪੈਨਸ਼ਨ ਨੂੰ ਬਹਾਲ ਕਰੇ ਅਤੇ ਡੀ. ਏ. ਦੀਆਂ ਕਿਸ਼ਤਾਂ ਨੂੰ ਜਾਰੀ ਕੀਤੀਆਂ ਜਾਣ। ਇਸ ਮੌਕੇ ਹਰੀ ਦਾਸ, ਬਜਿੰਦਰ ਸਿੰਘ, ਰਵੀ ਕੁਮਾਰ, ਜਲ ਸਿੰਘ, ਸਤੀਸ਼ ਕੁਮਾਰ, ਕੁਲਦੀਪ ਸਿੰਘ, ਪੱਪੂ ਰਾਮ, ਘਨੱਈਆ ਰਾਮ, ਕਾਲਾ ਸਿੰਘ, ਸੰਜੇ ਕੁਮਾਰ, ਚਮਕੌਰ ਸਿੰਘ, ਲੱਕਛਮੀ ਦੇਵੀ, ਤਾਰਾ ਦੇਵੀ, ਵਿੱਦਿਆ ਦੇਵੀ, ਸੋਨ ਬਾਈ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here