*ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਤੇ ਪੁਲਿਸ ਕਸਿਆ ਸਿਕੰਜਾ-ਬੁਢਲਾਡਾ ਐਸ.ਐਚ.ਓ ਸੁਰਜਨ ਸਿੰਘ*

0
120

ਬੁਢਲਾਡਾ 07,ਅਪ੍ਰੈਲ (ਸਾਰਾ ਯਹਾਂ /ਅਮਨ /ਅਮਿਤ): ਚਾਇਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਮਨਸੂਬੇ ਨਾਲ ਪੁਲਿਸ ਵੱਲੋਂ ਦੁਕਾਨਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਐਸ ਐਚ ਓ ਸਿਟੀ ਸੁਰਜਨ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਡੋਰ ਦੀ ਭਾਲ ਲਈ ਛਾਪਾਮਾਰੀ ਕੀਤੀ ਗਈ ਅਤੇ 33 ਦੁਕਾਨਦਾਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਵੱਲੋਂ ਤਾੜਨਾ ਕੀਤੀ ਗਈ ਕਿ ਕਿਸੇ ਵੀ ਦੁਕਾਨਦਾਰ ਕੋਲ ਇਤਰਾਜਯੋਗ ਚਾਈਨਾ ਡੋਰ ਬਰਾਮਦ ਹੋਈ ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਵਰਣਨਯੋਗ ਹੈ ਕਿ ਸਥਾਨਕ ਸ਼ਹਿਰ ਦੇ ਰੇਲਵੇ ਓਵਰ ਬ੍ਰਿਜ ਤੇ ਪਤੰਗ ਦੀ ਡੋਰ ਗੱਲ ਵਿੱਚ ਪੈਣ ਤੋਂ ਬਾਅਦ ਹੋਈ ਵਿਅਕਤੀ ਦੀ ਮੋਤ ਹੋ ਗਈ ਸੀ।

LEAVE A REPLY

Please enter your comment!
Please enter your name here