*ਫਸਲਾਂ ਦੀ ਸਿੱਧੀ ਅਦਾਇਗੀ ‘ਤੇ ਫਸੇ ਪੰਜਾਬ ਤੇ ਕੇਂਦਰ ਦੇ ਸਿੰਗ,ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਅਹਿਮ ਮੀਟਿੰਗ*

0
70

ਚੰਡੀਗੜ੍ਹ  08,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਫਸਲਾਂ ਦੀ ਸਿੱਧੀ ਅਦਾਇਗੀ ਬਾਰੇ ਨਿਬੇੜਾ ਅੱਜ ਹੋਏਗਾ। ਇਸ ਲਈ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਪੰਜਾਬ ਦੀ ਚਾਰ ਮੈਂਬਰੀ ਟੀਮ ਮੀਟਿੰਗ ਕਰ ਰਹੀ ਹੈ। ਇਹ ਟੀਮ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਹੈ ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ, ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਸ਼ਾਮਲ ਹਨ।

ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਹੈ ਕਿ ਉਹ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਆੜ੍ਹਤੀਆਂ ਨਾਲ ਖੜ੍ਹੇ ਹਨ। ਕੈਪਟਨ ਨੇ ਬੁੱਧਵਾਰ ਨੂੰ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਸੀ ਪਰ ਅੱਜ ਫਿਰ ਆੜ੍ਹਤੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਦੇ ਫੈਸਲੇ ਮਗਰੋਂ ਪੰਜਾਬ ਸਰਕਾਰ ਤੁਰੰਤ ਅਗਲੀ ਰਣਨੀਤੀ ਬਣਾਏਗੀ।

ਕੈਪਟਨ ਲਈ ਇਸ ਕਰਕੇ ਵੀ ਹਾਲਾਤ ਔਖੇ ਹਨ ਕਿਉਂਕਿ ਆੜ੍ਹਤੀਆਂ ਨੇ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਹੋਇਆ ਹੈ। ਫੈਡਰੇਸ਼ਨ ਆਫ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਚਾਰ ਮਸਲੇ ਰੱਖੇ ਹਨ ਜਿਨ੍ਹਾਂ ਵਿੱਚ ਆੜ੍ਹਤੀਆਂ ਜ਼ਰੀਏ ਜਿਣਸ ਦੀ ਅਦਾਇਗੀ, ਭਾਰਤੀ ਖੁਰਾਕ ਨਿਗਮ ਤੋਂ 2019 ਦੇ 131 ਕਰੋੜ ਦੇ ਬਕਾਏ ਰਿਲੀਜ਼ ਕਰਾਉਣੇ, ਖੁਰਾਕ ਨਿਗਮ ਵੱਲੋਂ ਕੀਤੀ ਕਟੌਤੀ ਦੀ ਭਰਪਾਈ ਤੋਂ ਇਲਾਵਾ ਕਿਸਾਨਾਂ ਨੂੰ ਜ਼ਮੀਨੀ ਰਿਕਾਰਡ ਦਿੱਤੇ ਜਾਣ ਤੋਂ ਛੋਟ ਦੇਣ ਦਾ ਮਾਮਲਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੇ ਮਸਲਾ ਹੱਲ ਨਾ ਹੋਇਆ ਤਾਂ ਉਹ 10 ਅਪਰੈਲ ਤੋਂ ਹੜਤਾਲ ’ਤੇ ਚਲੇ ਜਾਣਗੇ।

LEAVE A REPLY

Please enter your comment!
Please enter your name here