*ਸਰਕਾਰ ਨੇ ਡੀਏਪੀ ਖਾਦ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਅਤੇ ਹਰੇਕ ਥੈਲੇ ਦੀ ਕੀਮਤ 1200 ਰੁਪਏ ਤੋਂ ਵਧਾ ਕੇ 1900 ਰੁਪਏ ਕੀਤੀ ਅਤੇ ਕਿਸਾਨਾਂ ਦੀ ਪਿੱਠ ਤੇ ਚਾਕੂ ਮਾਰਿਆ*

0
24

ਬਠਿੰਡਾ 11 ਅਪ੍ਰੈਲ 2021 (ਸਾਰਾ ਯਹਾਂ/ਬੀਰਬਲ ਧਾਲੀਵਾਲ) : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਬਠਿੰਡਾ ਸ਼ਹਿਰੀ, ਗੁਰਜੰਟ ਸਿੰਘ ਸਿਵੀਆਂ ਬਠਿੰਡਾ ਦਿਹਾਤੀ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੇ ਨਾਲ ਨਾਲ ਮਜਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਦਾ ਵੀ ਬਹੁਤ ਨੁਕਸਾਨ ਕਰ ਰਹੇ ਹਨ!
ਗੁਰਜੰਟ ਸਿੰਘ ਸਿਵੀਆਂ, ਨਵਦੀਪ ਸਿੰਘ ਜੀਦਾ ਅਤੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਦੀ ਕੈਪਟਨ ਸਰਕਾਰ ਵੀ ਬਰਾਬਰ ਜਿੰਮੇਵਾਰ ਹੈ ਕਿਉਂਕਿ ਪੰਜਾਬ ਸਰਕਾਰ ਕੇਂਦਰ ਦੇ ਨਾਲ- ਰਲੀ ਹੋਈ ਹੈ ਪਰ ਦਿਖਾਵਾ ਕਿਸਾਨਾਂ ਦੇ ਨਾਲ ਹੋਣ ਦਾ ਕਰਦੀ ਹੈ। ਕੈਪਟਨ ਸਰਕਾਰ ਨੇ ਕਿਸਾਨਾਂ ਅਤੇ ਆਡ਼੍ਹਤੀਆਂ ਦਾ ਪੱਖ ਕੇਂਦਰ ਸਰਕਾਰ ਕੋਲ ਸਹੀ ਢੰਗ ਨਾਲ ਨਹੀਂ ਰੱਖਿਆ, ਜਿਸ ਨਾਲ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਅਤੇ ਵਪਾਰੀਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ!
ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਵੱਲੋਂ ਵਰਤੀ ਜਾ ਰਹੀ ਡੀਏਪੀ ਖਾਦ ਦੀਆਂ ਕੀਮਤਾਂ ਵਿੱਚ ਵਾਧਾ ਕਰਦਿਆਂ ਕੇਂਦਰ ਸਰਕਾਰ ਨੇ ਹਰੇਕ ਥੈਲੇ ਦੀ ਕੀਮਤ 1200 ਰੁਪਏ ਤੋਂ ਵਧਾ ਕੇ 1900 ਰੁਪਏ ਕਰ ਦਿੱਤੀ ਹੈ, ਪੰਜਾਬ ਵਿੱਚ 8 ਲੱਖ ਟਨ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਕੇਂਦਰ ਸਰਕਾਰ 1100 ਕਰੋੜ ਰੁਪਏ ਦਾ ਵਾਧੂ ਬੋਝ ਕਿਸਾਨਾਂ ਤੇ ਪਾ ਗਈ ਹੈ!
‘ਆਪ’ ਨੇਤਾਵਾਂ ਨੇ ਕਿਹਾ ਕਿ ਇੱਕ ਪਾਸੇ ਕਿਸਾਨਾਂ ਨੂੰ ਫਸਲਾਂ ਦਾ ਰੇਟ ਨਹੀਂ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਡੀ ਏ ਪੀ ਖਾਦ ਅਤੇ ਖੇਤੀ ਵਿੱਚ ਵਰਤੋਂ ਹੋਣ ਵਾਲੇ ਸਾਮਾਨ ਦੇ ਭਾਅ ਕਈ ਗੁਣਾ ਵਧਣ ਕਾਰਨ ਮੋਦੀ ਦੀ ਕਿਸਾਨ ਵਿਰੋਧੀ ਨੀਤੀ ਦਿਖਾਈ ਦੇ ਰਹੀ ਹੈ ਅਤੇ ਇਹ ਕੈਪਟਨ ਸਰਕਾਰ ਦੀ ਚੁੱਪੀ ਤੋਂ ਸਾਫ਼ ਹੈ ਕਿ ਕੈਪਟਨ ਸਰਕਾਰ ਕੇਂਦਰ ਦੀ ਸਰਕਾਰ ਕਠਪੁਤਲੀ ਬਣ ਚੁੱਕੀ ਹੈ। ਇੰਜ ਜਾਪਦਾ ਹੈ ਕਿ ਕੈਪਟਨ ਸਰਕਾਰ ਦਾ ਕਿਸਾਨਾਂ ਨਾਲ ਖੜੇ ਹੋਣ ਦਾ ਦਿਖਾਵਾ ਕਰਨਾ ਹੀ ਇੱਕੋ ਇੱਕ ਮਕਸਦ ਰਹਿ ਗਿਆ ਹੈ।
ਓਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ, ਆੜ੍ਹਤੀਆਂ ਅਤੇ ਛੋਟੇ ਕਾਰੋਬਾਰੀਆਂ ਦੇ ਨਾਲ ਖੜੀ ਸੀ ਅਤੇ ਭਵਿੱਖ ਵਿੱਚ ਵੀ ਖੜੀ ਰਹੇਗੀ!

LEAVE A REPLY

Please enter your comment!
Please enter your name here