ਮਾਨਸਾ, 16 ਅਪ੍ਰੈਲ ( ਸਾਰਾ ਯਹਾਂ /ਮੁੱਖ ਸੰਪਾਦਕ): ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੋਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਂਤੀ ਵਿਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਕੰਮ ਕਰਵਾਉਣ ਵਿਚ ਔਕੜ ਪੇਸ਼ ਆਉਂਦੀ ਹੈ। ਇਹ ਹੁਕਮ 31 ਮਈ 2021 ਤੱਕ ਲਾਗੂ ਰਹੇਗਾ