ਬੋਹਾ 17ਅਪ੍ਰੈਲ ( ਸਾਰਾ ਯਹਾਂ /ਦਰਸ਼ਨ ਹਾਕਮਵਾਲਾ )-ਜ਼ਿਲ੍ਹਾ ਮਾਨਸਾ ਦੇ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਨਾਰੰਗ ਨੂੰ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਟਰੇਡਰਜ਼ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਉਨ੍ਹਾਂ ਦੇ ਚੇਤਿਆਂ ਵਿੱਚ ਖੁਸ਼ੀ ਦੀ ਲਹਿਰ ਹੈ ।ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੋਹਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਪ੍ਰਦੀਪ ਬਿੱਟੂ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਆਪਣੇ ਮਿਹਨਤੀ ਵਰਕਰਾਂ ਦੀ ਮਿਹਨਤ ਦਾ ਮੁੱਲ ਪਾਇਆ ਹੈ ਜਿਸ ਦਾ ਸਬੂਤ ਬਲਵਿੰਦਰ ਨਾਰੰਗ ਵਰਗੇ ਇਮਾਨਦਾਰ ਅਤੇ ਮਿਹਨਤੀ ਵਰਕਰ ਨੂੰ ਉਸ ਦਾ ਚੇਅਰਮੈਨ ਲਾਉਣ ਤੋਂ ਮਿਲਦਾ ਹੈ । ਬਿੱਟੂ ਨੇ ਆਖਿਆ ਕਿ ਬਲਵਿੰਦਰ ਨਾਰੰਗ ਨੇ ਹਮੇਸ਼ਾਂ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਕਾਂਗਰਸ ਪਾਰਟੀ ਲਈ ਕੰਮ ਕੀਤਾ ਹੈ ਅਤੇ ਉਹ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਵਧ ਚਡ਼੍ਹ ਕੇ ਹਿੱਸਾ ਲੈਂਦੇ ਰਹੇ ਹਨ ਜਿਸ ਸਦਕਾ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਉਕਤ ਬੋਰਡ ਦਾ ਚੇਅਰਮੈਨ ਥਾਪ ਕੇ ਸਮੁੱਚੇ ਜ਼ਿਲ੍ਹਾ ਮਾਨਸਾ ਦਾ ਮਾਣ ਵਧਾਇਆ ਹੈ ।