Delhi Curfew Restrictions ਦਿੱਲੀ : ਛੇ ਦਿਨਾਂ ਦਾ ਲੌਕਡਾਊਨ, ਵਿਆਹਾਂ ਨੂੰ ਲੈ ਕੇ ਵੱਡਾ ਫੈਸਲਾ

0
116

Delhi Curfew 19 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ) : ਕੋਰੋਨਾ ਮਹਾਂਮਾਰੀ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਦਿੱਲੀ ਵਿੱਚ ਛੇ ਦਿਨਾਂ ਲਈ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਪ੍ਰੈੱਸ ਕਾਨਫਰੰਸ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਜਿਹਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਲੋਕਾਂ ਨੂੰ ਗਲਤ ਜਾਣਕਾਰੀ ਨਹੀਂ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਲੌਕਡਾਊਨ ਦੌਰਾਨ ਕਿਸ ਨੂੰ ਛੋਟ ਦਿੱਤੀ ਜਾਵੇਗੀ ਤੇ ਕਿਸ ‘ਤੇ ਪਾਬੰਦੀ ਰਹੇਗੀ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਵਿਆਹਾਂ ਵਿੱਚ ਵੱਧ ਤੋਂ ਵੱਧ 50 ਲੋਕ ਹੀ ਹਿੱਸਾ ਲੈ ਸਕਣਗੇ। ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਾਸ ਜਾਰੀ ਕੀਤੇ ਜਾਣਗੇ। ਸਿਰਫ ਉਹ ਵਿਅਕਤੀ ਜਿਨ੍ਹਾਂ ਕੋਲ ਪਾਸ ਹੋਣਗੇ, ਵਿਆਹ ਸਮਾਰੋਹ ਵਿੱਚ ਸ਼ਾਮਲ ਹੋ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਟੈਸਟਾਂ ‘ਚ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਟੈਸਟਿੰਗ ਦਿੱਲੀ ਵਿੱਚ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਨੇ ਆਪਣੇ ਅੰਕੜੇ ਛੁਪਾਏ ਹਨ, ਟੈਸਟਾਂ ਦੀ ਗਿਣਤੀ ਵਿੱਚ ਹੇਰਾਫੇਰੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਈਸੀਯੂ ਦੇ ਬਿਸਤਰੇ ਲਗਪਗ ਖ਼ਤਮ ਹੋ ਚੁੱਕੇ ਹਨ। ਇੱਥੇ ਹਸਪਤਾਲਾਂ ਵਿਚ ਦਵਾਈਆਂ ਤੇ ਆਕਸੀਜਨ ਦੀ ਘਾਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦਿੱਲੀ ‘ਚ ਕੋਰੋਨਾ ਦੀ ਚੌਥੀ ਲਹਿਰ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸਿਹਤ ਪ੍ਰਣਾਲੀ ਵਿੱਚ ਤਣਾਅ ਦੀ ਸਥਿਤੀ ਬਣੀ ਹੋਈ ਹੈ।

LEAVE A REPLY

Please enter your comment!
Please enter your name here