Manmohan Singh Corona Positive 19 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਏਮਸ ਵਿੱਚ ਦਾਖਲ ਕਰਵਾਇਆ ਗਿਆ ਹੈ। 88 ਸਾਲਾ ਮਨਮੋਹਨ ਸਿੰਘ ਨੇ ਕੋਰੋਨਾਵਾਇਰਸ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਏਮਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਨਮੋਹਨ ਸਿੰਘ ਨੂੰ ਟਰੌਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।
ਮਨਮੋਹਨ ਸਿੰਘ ਦੇ ਸੰਕਰਮਿਤ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ। ਸੀਨੀਅਰ ਨੇਤਾ ਕਮਲ ਨਾਥ, ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੋਸ਼ ਸਿਸੋਦੀਆ ਸਣੇ ਕਈ ਨੇਤਾਵਾਂ ਨੇ ਟਵੀਟ ਕੀਤਾ।
ਅਜੇ ਬੀਤੇ ਕੱਲ੍ਹ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੇਸ਼ ‘ਚ ਕੋਵਿਡ -19 ਦੀ ਸਥਿਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਸੀ। ਜਿਸ ‘ਚ ਉਨ੍ਹਾਂ ਕੋਰੋਨਾ ਨਾਲ ਨਜਿੱਠਣ ਲਈ ਕੁਝ ਸੁਝਾਅ ਦੱਸੇ ਸੀ। ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਮਾਮਲੇ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਪੂਰੇ ਦੇਸ਼ ਵਿੱਚ ਵੱਧ ਰਹੇ ਹਨ। ਐਤਵਾਰ ਨੂੰ ਹੀ ਦਿੱਲੀ ਵਿੱਚ 25462 ਲੋਕ ਸੰਕਰਮਿਤ ਹੋਏ ਅਤੇ 161 ਮਰੀਜ਼ਾਂ ਦੀ ਮੌਤ ਹੋ ਗਈ।