*1750 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ,5 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 605 ਲੀਟਰ ਲਾਹਣ ਦੀ ਬਰਾਮਦਗੀ*

0
45

ਮਾਨਸਾ,20—04—2021  ( ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰ ੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਐਸ.ਟੀ.ਐਫ. ਮਾਨਸਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਪੁੱਤਰ ਲਖਵੀਰ ਸਿੰਘ ਅਤ ੇ ਅਭੈ
ਗਰਗ ਪੁੱਤਰ ਰਾਮ ਲਾਲ ਵਾਸੀਅਨ ਮੱਤੀ ਨੂੰ ਮੋਟਰਸਾਈਕਲ ਬਜਾਜ ਪਲਟੀਨਾ ਨੰ:ਪੀਬੀ.22ਜੀ—7029 ਸਮੇਤ
ਕਾਬ ੂ ਕਰਕੇ ਉਹਨਾਂ ਪਾਸੋਂ 1750 ਨਸ਼ੀਲੀਆਂ ਗੋਲੀਆਂ ਮਾਰਕਾ ਸੈਲਸੀਡਲ (ਟਰਾਮਾਡੋਲ) ਬਰਾਮਦ ਕੀਤੀਆ।
ਜਿਹਨਾਂ ਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ
ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਮੁਲਜਿਮ ਅਭੈ ਗਰਗ ਨਾਬਾਲਗ ਹੈ, ਜਿਸਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਵਿਖੇ ਭੇਜਿਆ ਜਾਵੇਗਾ।ਦੂਸਰੇ ਮੁਲਜਿਮ ਹਰਦੀਪ ਸਿੰਘ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸੇ ਤਰਾ
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕੁਲਵੰਤ ਸਿੰਘ ਉਰਫ ਕਾਂਤਾ
ਪੁੱਤਰ ਗੁਰਨਾਮ ਸਿੰਘ ਵਾਸੀ ਫੱਤਾ ਮਾਲੋਕਾ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਾਇਆ ਗਿਆ, ਪੁਲਿਸ ਪਾਰਟੀ ਵੱਲੋਂ ਮੌਕਾ ਪਰ ਰੇਡ ਕਰਕੇ 5 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ
ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਆਬਕਾਰੀ ਐਕਟ:

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਮਹਿੰਦਰ ਸਿੰਘ ਪੁੱਤਰ
ਦਰਸ਼ਨ ਸਿੰਘ ਵਾਸੀ ਸੰਘਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ
ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ
ਵੱਲੋਂ ਮੁਖਬਰੀ ਦੇ ਆਧਾਰ ਤੇ ਕ੍ਰਿਸ਼ਨ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਨੰਗਲ ਕਲਾਂ ਵਿਰੁੱਧ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ
ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਨਿਰਮਲ ਸਿੰਘ ਉਰਫ ਕਾਕੂ
ਪੁੱਤਰ ਗਮਦੂਰ ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ
ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ
ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਪ੍ਰਗਟ ਸਿੰਘ ਪੁੱਤਰ ਨੰਦ ਸਿੰਘ ਵਾਸੀ ਆਦਮਕ ੇ ਵਿਰੁੱਧ ਆਬਕਾਰੀ
ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰ
ਲਾਹਣ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਭੂਰਾ ਸਿੰਘ ਪੁੱਤਰ ਲਾਭ

ਸਿੰਘ ਵਾਸੀ ਖੀਵਾ ਖੁਰਦ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ
ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ
ਵੱਲੋਂ ਮੁਖਬਰੀ ਦੇ ਆਧਾਰ ਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਨਿਰਭੈ ਸਿੰਘ ਵਾਸੀ ਖੀਵਾ ਖੁਰਦ ਵਿਰੁੱਧ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਬਰਾਮਦ
ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਭੋਲਾ
ਸਿੰਘ ਪੁੱਤਰ ਛੋਟਾ ਸਿੰਘ ਵਾਸੀ ਅਲੀਸ਼ੇਰ ਖੁਰਦ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 25 ਲੀਟਰ ਲਾਹਣ ਬਰਾਮਦ ਕੀਤੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here