*ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 30000 ਦਾ ਜੁਰਮਾਨਾ: ਆਸ਼ੂ*

0
18

ਚੰਡੀਗੜ੍ਹ, 4 ਮਈ  (ਸਾਰਾ ਯਹਾਂ/ਮੁੱਖ ਸੰਪਾਦਕ): ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ  ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ  ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਅਾਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ  ਜ਼ਰੂਰੀ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਗਈ ਜਿਸ ਦੋਰਾਨ 9 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿਚ ਮੈਟਰੋਲਜੀ ਐਕਟ 2009 ਅਧੀਨ ਜੁਰਮਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ  ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਰਾਹੀਂ ਮੁਨਾਫ਼ਾਖੋਰੀ ਨੂੰ ਰੋਕਣ ਛਾਪਾਮਾਰੀ ਦੀ ਕਾਰਵਾਈ ਭਵਿੱਖ ਵਿੱਚ ਜਾਰੀ ਰਹੇਗੀ ਅਤੇ ਜੇਕਰ ਕੋਈ ਵੱਧ ਕੀਮਤ ਵਸੂਲ ਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here