*ਬੁਢਲਾਡਾ ਵਿੱਚ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਵੰਡਣ ਦੀ ਮੁਹਿੰਮ ਜਾਰੀ..!ਕਿੱਟਾਂ ਵਿੱਚ ਪਲਸ ਆਕਸੀਮੀਟਰ ਅਤੇ ਜ਼ਰੂਰੀ ਦਵਾਈਆਂ ਸਮੇਤ 18 ਵਸਤਾਂ ਸ਼ਾਮਲ*

0
69

ਮਾਨਸਾ, 13 ਮਈ (ਸਾਰਾ ਯਹਾਂ/ਅਮਨ ਮਹਿਤਾ) : ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਉਣ ਹਿੱਤ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਸਬ ਡਵੀਜ਼ਨਾਂ ਅੰਦਰ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਇਹ ਕਿੱਟਾਂ ਦੇਣ ਦੀ ਮੁਹਿੰਮ ਚੱਲ ਰਹੀ ਹੈ । ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਵੱਲੋਂ ਘਰ ਘਰ ਜਾ ਕੇ ਇਹ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਪ ਮੰਡਲ ਮੈਜਿਸਟਰੇਟ ਬੁਢਲਾਡਾ (ਵਾਧੂ ਚਾਰਜ) ਸ਼੍ਰੀਮਤੀ ਸਰਬਜੀਤ ਕੌਰ ਦੀ ਨਿਗਰਾਨੀ ਹੇਠ

ਸਬ ਡਵੀਜ਼ਨ ਵਿਖੇ ਫ਼ਤਿਹ ਕਿੱਟਾਂ ਦੀ ਵੰਡ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਸਿਹਤਮੰਦ ਰੱਖਣ ਲਈ ਵਿਸ਼ੇਸ਼ ਤੌਰ ’ਤੇ ਇਹ ਫ਼ਤਿਹ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ ਅਤੇ ਇਸ ਕਿੱਟ ਦਾ ਮਕਸਦ ਏਕਾਂਤਵਾਸ ਵਿੱਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਸਵੈ ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੋ ਨਾਗਰਿਕ ਪਾਜ਼ੀਟਿਵ ਹੋਣ ਮਗਰੋਂ ਤੰਦਰੁਸਤ ਹੋ ਚੁੱਕੇ ਹਨ ਉਹ ਫ਼ਤਿਹ ਕਿੱਟਾਂ ਪ੍ਰਸ਼ਾਸਨ ਕੋਲ ਵਾਪਸ ਕਰ ਦੇਣ ਤਾਂ ਜੋ ਕਿਸੇ ਹੋਰ ਲੋੜਵੰਦ ਦੀ ਮਦਦ ਕੀਤੀ ਜਾ ਸਕੇ।


ਐਸ.ਡੀ.ਐਮ ਨੇ ਦੱਸਆ ਕਿ ਇਸ ਕੋਰੋਨਾ ਫ਼ਤਿਹ ਕਿੱਟ ਵਿੱਚ 18 ਵਸਤਾਂ ਸ਼ਾਮਲ ਹਨ ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜ੍ਹੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੀ ਅਤੇ ਸਮਾਜ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਦੀਆਂ ਕੋਵਿਡ-19 ਤੋਂ ਬਚਾਅ ਸਬੰਧੀ ਸਲਾਹਾਂ ਨੂੰ ਰੋਜ਼ਾਨਾ ਦੀ ਜਿੰਦਗੀ ਵਿੱਚ ਅਪਣਾਉਣ ਨੂੰ ਯਕੀਨੀ ਬਣਾਉਣ।
ਕੈਪਸ਼ਨ:

LEAVE A REPLY

Please enter your comment!
Please enter your name here