ਬੁਢਲਾਡਾ 13 ਮਈ (ਸਾਰਾ ਯਹਾਂ/ਅਮਨ ਮਹਿਤਾ): ਮਿਊਸਪਲ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਮਿਊਸਪਲ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੋਕੇ ਤੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆ ਪ੍ਰਧਾਨ ਰਮੇਸ਼ ਕੁਮਾਰ ਨੇ ਦੱਸਿਆ ਕਿ ਮਿਊਸਪਲ ਕਾਮਿਆਂ ਦੀਆਂ ਭਖਦੀਆ ਮੰਗਾਂ ਹੱਲ ਕਰਵਾਉਣ ਲਈ ਮਿਊਸਪਲ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਫੈਸਲੇ ਅਨੁਸਾਰ 13 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਸਮੇਂ ਸਿਰ, ਠੇਕੇਦਾਰੀ ਪ੍ਰਥਾ ਬੰਦ ਕਰਵਾਉਣੀ, ਬਰਾਬਰ ਕੰਮ ਬਰਾਬਰ ਤਨਖਾਹ, 31 ਦਸੰਬਰ 2011 ਨੂੰ ਦਿੱਤੀ ਆਪਸ਼ਨ ਦੀ ਪੈਨਸ਼ਨ ਲਗਵਾਉਣ ਲਈ ਸੰਘਰਸ਼ ਦਾ ਬਿਘਲ ਬਜਾਇਆ ਹੈ। ਇਸ ਮੌਕੇ ਤੇ ਜਿਲ੍ਹਾਂ ਪ੍ਰਧਾਨ ਵਿਜੈ ਕੁਮਾਰ ਨੂਰੀ, ਜਰਨਲ ਸਕੱਤਰ ਬਾਲ ਕ੍ਰਿਸ਼ਨ, ਖਚਾਨਚੀ ਨਰੇਸ਼ ਕੁਮਾਰ, ਸਲਾਹਕਾਰ ਅਜੈ ਕੁਮਾਰ, ਸੈਕਟਰੀ ਰਕੇਸ਼ ਕੁਮਾਰ, ਬਲਵਾਨ ਸਿੰਘ, ਜੱਗਾ ਸਿੰਘ, ਵਿਨੋਦ ਕੁਮਾਰ, ਸਤੀਸ਼ ਕੁਮਾਰ, ਸੁਨੀਲ ਕੁਮਾਰ, ਅਰੁਣ ਕੁਮਾਰ, ਵਿਜੈ ਕੁਮਾਰ ਆਦਿ ਹਾਜ਼ਰ ਸਨ।