ਮਾਨਸਾ, 02—06—2021 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ
ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਅ ੈਸ. ਐਕਟ:
ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੁਰਿੰਦਰਪਾਲ ਸਿੰਘ ਉਰਫ ਭੋਲਾ ਪੁੱਤਰ ਗੁਰਚਰਨ ਸਿੰਘ
ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਸਮੈਕ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ
ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸਿਕੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਉਭਾ ਨੂੰ ਕਾਬੂ ਕਰਕੇ ਉਸ ਪਾਸੋਂ 230
ਨਸ਼ੀਲੀਆਂ ਗੋਲੀਆਂ ਮਾਰਕਾ ਕੈਲਵੀਡੋਲ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ
ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਬਹਾਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ
ਪੱਖੋਂ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ
ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਗੱਗੂ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਪਾਸੋਂ 90 ਨਸ਼ੀਲੀਆਂ
ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ
ਗਿਆ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼
ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਹਨਾ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਗਗਨਦੀਪ ਸਿੰਘ ਉਰਫ ਜੱਗੀ ਪੁੱਤਰ
ਬਹਾਦਰ ਸਿੰਘ ਵਾਸੀ ਭੀਖੀ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ
ਨੇ ਰੇਡ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਲਈ
ਯਤਨ ਜਾਰੀ ਹਨ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।