*ਕੋਰੋਨਾ ਪੌਜ਼ੇਟਿਵ ਗ੍ਰੰਥੀ ਸਿੰਘ ਨੇ ਵਰਤਾ ਦਿੱਤੀ ਦੇਗ, ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ*

0
186

ਸੰਗਰੂਰ 03,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ):: ਪਿੰਡ ਸਕਰੌਦੀ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਨੇ ਕੋਰੋਨਾ ਪੌਜ਼ੇਟਿਵ ਹੋਣ ਦੇ ਬਾਵਜੂਦ ਦੇਗ ਵਰਤਾ ਦਿੱਤੀ। ਇਸ ਦਾ ਪਤਾ ਲੱਗਣ ਬਾਅਦ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ। ਗ੍ਰੰਥੀ ਸਿੰਘ ਨੇ ਦਿੱਲੀ ਮੋਰਚੇ ਵਿੱਚ ਸ਼ਾਮਲ ਕਿਸਾਨ ਆਗੂ ਕਰਮਜੀਤ ਸਿੰਘ ਗਰੇਵਾਲ ਦੇ ਭੋਗ ਦੌਰਾਨ ਦੇਗ ਵਰਤਾਈ ਸੀ। ਹੁਣ ਗ੍ਰੰਥੀ ਸਿੰਘ ਦੇ ਸੰਪਰਕ ਵਿਚ ਰਹੇ ਵਿਅਕਤੀਆਂ ਤੇ ਭੋਗ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿੰਡ ਸਕਰੌਦੀ ਦੇ ਗੁਰਦੁਆਰੇ ਦੇ ਗ੍ਰੰਥੀ ਜੁਗਰਾਜ ਸਿੰਘ ਨੇ ਆਪਣਾ ਕੋਰੋਨਾ ਟੈਸਟ ਦੋ ਦਿਨ ਪਹਿਲਾਂ ਕਰਵਾਇਆ ਸੀ, ਉਸ ਦੀ 1 ਜੂਨ ਦੀ ਸ਼ਾਮ ਨੂੰ ਆਈ ਰਿਪੋਰਟ ਵਿੱਚ ਉਹ ਪੌਜ਼ੇਟਿਵ ਪਾਇਆ ਗਿਆ ਪਰ ਇਹੀ ਗ੍ਰੰਥੀ ਸਿੰਘ 1 ਜੂਨ ਨੂੰ ਦਿਨ ਵਿੱਚ ਭੋਗ ਦੌਰਾਨ ਦੇਗ ਵੰਡਣ ਦੀ ਸੇਵਾ ਕਰਦਾ ਰਿਹਾ।

ਇਸ ਭੋਗ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਸਮੇਤ ਕਿਸਾਨ ਤੇ ਰਿਸ਼ਤੇਦਾਰ ਸ਼ਾਮਲ ਸਨ।

ਡਾ. ਮਹੇਸ਼ ਆਹੂਜਾ ਐਸਐਮਓ ਸਰਕਾਰੀ ਸਿਵਲ ਹਸਪਤਾਲ ਭਵਾਨੀਗੜ੍ਹ ਅਤੇ ਸੁਪਰਵਾਈਜ਼ਰ ਦਲਜੀਤ ਸਿੰਘ ਨੇ ਦੱਸਿਆ ਕਿ ਗ੍ਰੰਥੀ ਸਿੰਘ ਜੁਗਰਾਜ ਸਿੰਘ ਦੀ 1 ਜੂਨ ਦੀ ਸ਼ਾਮ ਨੂੰ ਕਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਉਸ ਨੂੰ ਇਕਾਂਤਵਾਸ ਵਿੱਚ ਭੇਜ ਦਿੱਤਾ। ਸਿਹਤ ਟੀਮ ਨੇ ਗ੍ਰੰਥੀ ਸਿੰਘ ਨਾਲ ਸੰਪਰਕ ਵਿੱਚ ਰਹੇ ਵਿਅਕਤੀਆਂ ਦੀ ਸੈਂਪਲਿੰਗ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here