*ਸ਼ਹਿਰ ਵਿੱਚ ਗੰਦਗੀ ਦੇ ਲੱਗੇ ਢੇਰ, ਸੀਵਰੇਜ ਦਾ ਪਾਣੀ ਗਲੀਆਂ ਵਿੱਚ ਫੈਲਿਆ*

0
199

ਬੁਢਲਾਡਾ 9 ਜੂਨ (ਸਾਰਾ ਯਹਾਂ/ਅਮਨ ਮਹਿਤਾ): ਸ਼ਹਿਰ ਦੇ ਬਜ਼ਾਰਾਂ ਵਿੱਚ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ। ਸ਼ਹਿਰ ਦੀਆਂ ਸੜਕਾਂ ਤੇ ਘੂੰਮ ਰਿਹਾ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ ਅਤੇ ਕਈ ਮੁਹੱਲਿਆਂ ਅੰਦਰ ਪੀਣ ਦੇ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਲਣ ਦੀਆਂ ਸਿਕਾਇਤਾਂ ਹਨ। ਗੰਦਗੀ ਕਾਰਨ ਲੋਕ ਭਿਆਨਕ ਬਿਮਾਰੀ ਦੀ ਲਪੇਟ ਵਿੱਚ ਆ ਗਏ ਹਨ। ਪ੍ਰਸ਼ਾਸਨ ਅਤੇ ਸਰਕਾਰ ਇਸ ਮਾਮਲੇ ਵਿੱਚ ਕੁੰਭਕਰਨੀ ਨਿੰਦ ਸੂਤੇ ਪਏ ਹਨ। ਜਿਕਰਯੋਗ ਹੈ ਕਿ ਪੰਜਾਬ ਦੇ ਨਗਰ ਕੌਂਸਲਾਂ ਦੇ ਸਫ਼ਾਈ ਸੇਵਕ ਪਿਛਲੇ 20-25 ਦਿਨਾਂ ਤੋਂ ਹੜਤਾਲ ਤੇ ਹਨ, ਜਿਸ ਕਾਰਨ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆ ਅੰਦਰ ਕਰੋਨਾਂ ਦੇ ਨਾਲ-ਨਾਲ ਹੋਰ ਮਹਾਂਮਾਰੀ ਫੈਲਣ ਦਾ ਖਦਸਾ ਬਣਿਆ ਹੋਇਆਂ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਰੋਜ ਸੂਬੇ ਦੇ ਲੋਕਾਂ ਦੀ ਸਿਹਤ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੰਤਰੀ ਸਾਹਿਬਾਨਾਂ ਨਾਲ ਵਰਚੂਅਲ ਮੀਟਿੰਗਾਂ ਕਰ ਰਹੇ ਹਨ। ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ 13 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚੱਲਦਿਆਂ ਗੰਦਗੀ ਦੀ ਸਮੱਸਿਆਂ ਤੋਂ ਬਚਾਉਂਣ ਲਈ ਰੱਬ ਹੀ ਰਾਖਾ ਹੈ, ਕਿਉਂਕਿ ਸ਼ਹਿਰ ਵਿੱਚੋਂ ਟਨਾਂ ਦੇ ਹਿਸਾਬ ਨਾਲ ਨਿਕਲਣ ਵਾਲਾ ਕੂੜਾ  ਥਾਂ-ਥਾਂ ਖਿਲਰੀਆਂ ਪਿਆਂ ਹੈ, ਜਿਸ ਨਾਲ ਸ਼ਹਿਰ ਵਾਸੀਆਂ ਦੇ ਨਾਲ-ਨਾਲ ਆਪਣੇ ਰੋਜਮਰਾ ਦੇ ਕੰਮਾਂ ਲਈ ਸ਼ਹਿਰ ਆਉਂਦੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇ ਕੁਝ ਦਿਨ ਪਹਿਲਾਂ ਸ਼ਹਿਰ ਦੇ ਸਮਾਜ ਸੇਵੀ ਸੰਸਥਾਵਾਂ ਨੇ ਇਕ ਥਾ ਤੋਂ ਕੂੜਾ ਚੁੱਕ ਕੇ ਗੰਦਗੀ ਦਾ ਡੰਪ ਬਣ ਚੁੱਕੀ ਜਗ੍ਹਾਂ ਨੂੰ ਬੱਚਿਆਂ ਲਈ ਪਾਰਕ ਬਣਾ ਦਿੱਤਾ ਗਿਆ ਹੈ। ਪਰ ਫਿਰ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਵੇਂ ਸਰਕਾਰੀ ਸਕੂਲ, ਗਊਸਾਲਾ, ਸਿਨੇਮਾ ਰੋਡ, ਕਾਲੀ ਮਾਤਾ ਮੰਦਰ ਨੇੜੇ ਕੂੜੇ ਦੇ ਵੱਡੇ-ਵੱਡੇ ਲਗਾਏ ਗਏ ਢੇਰਾਂ ਨੇ ਡੰਪ ਦਾ ਰੂਪ ਲੈ ਲਿਆ ਹੈ, ਜਿਸ ਤੇ ਮੱਖੀਆਂ, ਮੱਛਰ ਪੈਦਾ ਹੋ ਰਹੇ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸਾ ਬਣਿਆ ਹੋਇਆਂ ਹੈ। ਜਿਸ ਵੱਲ ਸਿਹਤ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਕੋਈ ਧਿਆਨ ਨਹੀਂ ਜਾ ਰਿਹਾ ਹੈ। ਉਧਰ ਦੂਸਰੇ ਪਾਸੇ ਜੇਕਰ ਗੱਲ ਕਰਿਏ ਸਫ਼ਾਈ ਸੇਵਕਾਂ ਦੀ ਤਾਂ ਨਗਰ ਕੌਂਸਲ ਦੇ ਮੁਲਾਜਮ ਮੰਗ ਕਰ ਰਹੇ ਹਨ ਕਿ ਵਿਭਾਗ ਵਿੱਚ ਕੰਮ ਕਰਦੇ ਸਫ਼ਾਈ ਸੇਵਕ, ਸੀਵਰਮੈਂਨ, ਮਾਲੀ, ਬੇਲਦਾਰ ਅਤੇ ਠੇਕਾ ਮੁਲਾਜਮਾਂ ਨੂੰ ਰੇਗੂਲਰ ਕੀਤਾ ਜਾਵੇ। ਹਲਕਾ ਬੁਢਲਾਡਾ ਦੇ ਅਕਾਲੀ ਦਲ ਦੇ ਇੰਚਾਰਜ਼ ਡਾ: ਨਿਸ਼ਾਨ ਸਿੰਘ ਨੇ ਕਿਹਾ ਕਿ ਕਾਮਿਆ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਗੰਦਗੀ ਦੇ ਢੇਰ ਲੱਗੇ ਪਏ ਹਨ, ਜਿਸ ਕਾਰਨ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ। ਕੂੜੇ ਦੇ ਢੇਰਾਂ ਤੇ ਕੁਤਿਆ ਅਤੇ ਅਵਾਰਾਂ ਪਸੂ ਦੇ ਝੁੰਡ ਲੋਕਾਂ ਦੀ ਜਾਨ ਦਾ ਖ਼ਤਰਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਇਆਂ ਕਰਵਾਉਂਣ ਵਿੱਚ ਨਾਕਾਮਯਾਬ ਰਹੀ ਹੈ। ਉਧਰ ਵਾਰਡ ਨੰਬਰ 15 ਵਿੱਚ ਸੀਵਰੇਜ ਦਾ ਪਾਣੀ ਗਲੀਆਂ ਵਿੱਚ ਫੈਲਿਆਂ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਵਿੱਚ ਗੰਦੇ ਪਾਣੀ ਵਿੱਚ ਦੀ ਹੋ ਕੇ ਲੰਘਣਾ ਪੈਦਾ ਹੈ। ਮੁੱਹਲਾ ਵਾਸੀਆਂ ਨੇ ਕਿਹਾ ਕਿ ਦੇਸ ਭਰ ਵਿੱਚ ਫੈਲੀ ਕਰੋਨਾਂ ਦੀ ਬਿਆਨਕ ਬਿਮਾਰੀ ਕਾਰਨ ਪਹਿਲਾਂ ਹੀ ਲੋਕ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਹਸਪਤਾਲਾਂ ਵਿੱਚ ਬੈੱਡ ਨਹੀਂ ਮਿਲ ਰਹੇ। ਜੇਕਰ ਹੁਣ ਚਾਰੇ ਪਾਸੇ ਫੈਲੀ ਗੰਦਗੀ ਕਾਰਨ ਕੋਈ ਬਿਮਾਰੀ ਫੈਲ ਗਈ ਤਾਂ ਸਥਿਤੀ ਕਾਬੂ ਤੋਂ  ਬਾਹਰ ਹੋ ਜਾਵੇਗੀ।*ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗੀ ਹੜਤਾਲ –ਪ੍ਰਧਾਨ*ਸਫ਼ਾਈ ਸੇਵਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਰਮੇਸ ਕੁਮਾਰ ਨੇ ਕਿਹਾ ਕਿ ਕਰੋਨਾਂ ਦੀ ਭਿਆਨਕ ਬਿਮਾਰੀ ਦੇ ਬਾਵਜੂਦ ਵੀ ਸਫ਼ਾਈ ਕਰਮਚਾਰੀ ਆਪਣੀਆਂ ਨਿਰਵਿਘਨ ਸੇਵਾਵਾਂ ਦੇ ਰਹੇ ਹਨ, ਪ੍ਰੰਤੂ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਆਨਾ-ਕਾਨੀ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਸਮੂਚੇ ਪੰਜਾਬ ਵਿੱਚ ਹੀ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਲਿਆ ਹੈ ਅਤੇ 15 ਜੂਨ ਨੂੰ ਸਫ਼ਾਈ ਸੇਵਕ ਯੂਨੀਅਨ ਵੱਲੋਂ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।*ਕੀ ਕਹਿਣਾ ਕਾਰਜ ਸਾਧਕ ਅਫ਼ਸਰ ਬੁਢਲਾਡਾ ਦਾ*ਇਸ ਸਬੰਧੀ ਜਦੋਂ ਕਾਰਜ ਸਾਧਕ ਅਫ਼ਸਰ ਵਿਜੈ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਅਹਿਮਦਪੁਰ ਵਿਖੇ ਡਰੇਨ ਵਿਖੇ ਪਾਈਪਾ ਪਾਉਂਣ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਸੀਵਰੇਜ ਦੀ ਸਮੱਸਿਆ ਆ ਰਹੀ ਹੈ। ਜਲਦ ਹੀ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸਕਿਲਾਂ ਤੋਂ ਨਿਜਾਤ ਦਿਵਾਈ ਜਾਵੇਗੀ।
ਇਸ ਮੌਕੇ ਵਾਰਡ ਨੰਬਰ 15 ਦੇ ਕੌਸਲਰ ਗੁਰਪ੍ਰੀਤ ਕੌਰ ਚਹਿਲ ਪਤਨੀ ਤਰਜੀਤ ਚਹਿਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਰਡ ਦਾ ਦੌਰਾ ਕੀਤਾ ਹੈ ਅਤੇ ਸੀਵਰੇਜ ਦੇ ਲੀਕੇਜ਼ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਸਮੱਸਿਆ ਦੇ ਜਲਦ ਹੱਲ ਹੋਣ ਦਾ ਵਿਸ਼ਵਾਸ ਦਿਵਾਇਆ ਹੋਇਆ ਹ

LEAVE A REPLY

Please enter your comment!
Please enter your name here