*ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੀਤਾ ਬੀਬਾ ਹਰਸਿਮਰਤ ਬਾਦਲ ਦਾ ਧੰਨਵਾਦ*

0
89

ਮਾਨਸਾ 13,ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਆਈ.ਐਮ.ਏ. ਮਾਨਸਾ ਨੇ ਡਾ.ਜਨਕ ਰਾਜ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਾਰੇ ਮੈਂਬਰਾਂ ਨੇ ਬੀਬਾ ਹਰਸਿਮਰਤ ਬਾਦਲ ਮੈਂਬਰ ਲੋਕ ਸਭਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮਾਨਸਾ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਟ ਲਗਵਾਉਣ ਲਈ ਐਮ.ਪੀ.ਲੈਡ ਫੰਡ ਵਿੱਚੋਂ 1 ਕਰੋੜ 43 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਅਤੇ ਇਲਾਕੇ ਦੇ ਲੋਕਾਂ ਲਈ ਆਕਸੀਜਨ ਕੰਨਸਰਟਰੇਟਰ ਦਾਨ ਕੀਤੇ। ਪਿਛਲੇ ਸਮੇਂ ਵਿੱਚ ਮਾਨਸਾ ਵਾਸੀਆਂ ਨੂੰ ਆਕਸੀਜਨ ਦੀ ਭਾਰੀ ਕਮੀ ਨਾਲ ਜੂਝਣਾ ਪਿਆ ਸੀ ਅਤੇ ਹੁਣ ਇਸ ਪਲਾਟ ਤੋਂ ਮਿਲਣ ਵਾਲੀ ਆਕਸੀਜਨ ਨਾਲ ਮਾਨਸਾ ਜਿਲ੍ਹਾ ਦੀਆ ਲੋੜਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾ ਸਕੇਗਾ। ਇਸ ਮੌਕੇ ਬੋਲਦਿਆਂ ਡਾ. ਨਿਸ਼ਾਨ ਸਿੰਘ ਕੌਲਧਰ ਨੇ ਕਰੋਨਾ ਦੇ ਮਰੀਜ਼ਾਂ ਦੀ ਸੇਵਾ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਾਰੇ ਡਾਕਟਰ ਸਾਹਿਬਾਨਾਂ ਦਾ ਧੰਨਵਾਦ ਕੀਤਾ।ਅੰਤ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸ਼ੇਰ ਜੰਗ ਸਿੰਘ ਸਿੱਧੂ ਨੇ ਆਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ

LEAVE A REPLY

Please enter your comment!
Please enter your name here